Skip to content
ਭੁਲੱਥ / ਕਪੂਰਥਲਾ,6 ਜਨਵਰੀ 🙁 ਮਨਜੀਤ ਸਿੰਘ ਚੀਮਾ ) ਗੋਇੰਦਵਾਲ ਸਾਹਿਬ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਕੰਮ ਲਈ ਪੰਜਾਬ ਸਰਕਾਰ ਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਹਮੇਸ਼ਾਂ ਲਈ ਨਿਜ਼ਾਤ ਪਾ ਸਕਣ। ਜਿਥੇ ਕਈ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਗੰਧਲਾ ਕਰ ਰਹੇ ਹਨ ਉਥੇ ਹੀ ਦੂਜੇ ਪਾਸੇ ਖਡੂਰ ਸਾਹਿਬ ਬਲਾਕ ਦੇ ਪਿੰਡ ਹੰਸਾਵਾਲਾ ਦਾ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਪਿਛਲੇ ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਗਾਏ 28 ਏਕੜ ਰਕਬੇ ਵਿੱਚ ਸਫਲਤਾ ਪੂਰਵਕ ਖੇਤੀ ਕਰਕੇ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆਂ ਹੋਇਆ ਹੈ। ਬਲਾਕ ਖੇਤੀਬਾੜੀ ਅਫ਼ਸਰ ਡਾਕਟਰ ਮਲਵਿੰਦਰ ਸਿੰਘ ਢਿੱਲੋ ਨੇ ਕਿਸਾਨਾਂ ਨੂੰ ਦੱਸਿਆ ਕਿ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਅਤੇ ਇਸ ਨੂੰ ਖੇਤਾਂ ਵਿੱਚ ਹੀ ਦਬਾਉਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਦੇ ਨਾਲ ਮਿੱਤਰ ਕੀੜੇ ਨਹੀਂ ਮਰਦੇ ਅਤੇ ਵਾਤਾਵਰਨ ਗੰਧਲਾ ਨਹੀਂ ਹੁੰਦਾ । ਪਰਾਲੀ ਵਿੱਚ ਮੌਜੂਦ ਤੱਤ ਜਮੀਨ ਨੂੰ ਮਿਲਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਤਕਨਾਲੋਜੀ ਮੈਨੇਜਰ ਨੇ ਦੱਸਿਆ ਕਿ
ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਉਣ ਵਾਸਤੇ 10 ਮਰਲੇ ਜਗ੍ਹਾ ਕਾਰ ਸੇਵਾ ਖਡੂਰ ਸਾਹਿਬ ਨੂੰ ਜੰਗਲ ਫਰਵਰੀ ਮਹੀਨੇ ਵਿੱਚ ਲਗਾਇਆ ਜਾਵੇਗਾ ਕਿਸਾਨ ਨੇ ਝੋਨੇ ਦੀ ਫ਼ਸਲ ਨੂੰ ਕੱਟਣ ਤੋਂ ਬਾਅਦ ਦੇ ਬੇਲਰ ਨਾਲ ਗੰਢਾਂ ਬਣਵਾ ਕੇ ਮਟਰਾਂ ਦੀ ਕਾਸ਼ਤ ਕੀਤੀ ਉਹ ਆਪਣੇ ਖੇਤਾਂ ਵਿੱਚ ਫਸਲੀ ਚੱਕਰ ਝੋਨਾ, ਮਟਰ, ਸਰੋਂ, ਮੂੰਗੀ ਮੱਕੀ-ਕਣਕ ਅਪਨਾਉਂਦਾ ਹੈ ।ਪਾਣੀ ਦੀ ਬੱਚਤ ਕਰਨ ਵਾਸਤੇ ਉਹ ਆਪਣੇ ਖੇਤਾਂ ਵਿਚ ਅਰਾਮ ਕਰਨ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਪਾਉਣ ਦਾ ਚਾਹਵਾਨ ।
ਉਸ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਹੋਇਆਂ ਘਰੇਲੂ ਬਗੀਚੀ ਵਿੱਚ ਜ਼ਹਿਰ ਮੁਕਤ ਸਬਜ਼ੀਆਂ ਅਤੇ ਘਰ ਖਾਣ ਵਾਸਤੇ ਜ਼ਹਿਰ-ਮੁਕਤ ਅਨਾਜ ਬੀਜਣ ਦਾ ਪ੍ਰਣ ਕੀਤਾ ।