ਬੁਢਲਾਡਾ 11 ਜਨਵਰੀ ਜਗਤਾਰ ਸਿੰਘ ਹਾਕਮ ਵਾਲਾ, ਅੱਜ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਕਰਮਚਾਰੀਆਂ ਨੂੰ ਪਿਛਲੇ ਮਹੀਨੇ ਤੋਂ ਲੈਕੇ ਹੁਣ ਤੱਕ ਤਨਖਾਹ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਸ਼ਿਕਾਰ ਹੁੰਦੇ ਹੋਏ ਮਜਬੂਰੀ ਵੱਸ ਅੱਜ ਨਿਗਰਾਨ ਇੰਜੀਨੀਅਰ ਬੁਢਲਾਡਾ ਖਿਲਾਫ ਧਰਨਾ ਲਗਾਇਆ ਹੋਇਆ ਹੈ। ਜਿਸ ਤੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਵੱਲੋਂ ਪਿਛਲੇ ਦਿਨਾਂ ਤੋਂ ਤਨਖਾਹ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਸਾਨੂੰ ਆਪਣੀ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਕੜਾਕੇ ਦੀ ਠੰਢ ਵਿੱਚ ਅਸੀਂ ਆਪਣੀਆਂ ਸੇਵਾਵਾਂ ਨਿਰਵਿਘਨ ਨਿਭਾ ਰਹੇ ਹਾਂ ਸਾਨੂੰ ਆਪਣੇ ਬੱਚਿਆਂ ਦੀਆਂ ਫੀਸਾਂ ਘਰੇਲੂ ਖਰਚੇ ਬੜੀ ਮੁਸ਼ਕਲ ਨਾਲ ਚਲਾ ਰਹੇ ਹਾਂ। ਸਾਡੇ ਘਰਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ ਅਤੇ ਪ੍ਰਸ਼ਾਸਨ ਵੱਲੋਂ ਕੋਈ ਵੀ ਸਾਰ ਨਹੀਂ ਲਈ ਜਾ ਰਹੀ ਅੱਜ ਸਾਨੂੰ ਮਜਬੂਰੀ ਵੱਸ ਹੋ ਕੇ ਆਪਣੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਸੰਘਰਸ਼ ਦੇ ਰਾਹ ਪੈ ਗਏ ਹਾਂ ਹੁਣ ਜਿੰਨਾ ਚਿਰ ਸਾਡੀਆਂ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਸਾਡਾ ਧਰਨਾ ਜਾਰੀ ਰਹੇਗਾ ਉਹਨਾਂ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਕਿ ਉਹ ਪਾਵਰਕਾਮ ਤੋਂ ਸਾਡੀਆਂ ਤਨਖਾਹਾਂ ਜਾਰੀ ਕਰਵਾਉਣ ਨਹੀਂ ਤਾਂ ਇਹ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਿਆ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਵਕੀਲ ਸਿੰਘ ਆਦਿ ਹਾਜ਼ਰ ਸਨ।
