ਢਿਲਵਾਂ ਫਲਾਈਓਵਰ ਤੇ ਵਾਪਰੇ ਸੜਕ ਹਾਦਸੇ ਚ 1 ਦੀ ਮੌਤ

ਪੰਜਾਬ

ਭੁਲੱਥ / ਕਪੂਰਥਲਾ,18 ਜਨਵਰੀ

ਮਨਜੀਤ ਮਾਨ ਮਨਜੀਤ ਸਿੰਘ ਚੀਮਾ

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਢਿਲਵਾਂ ਫਲਾਈਓਵਰ ‘ਤੇ ਬੀਤੀ ਸ਼ਾਮ ਆਲਟੋ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਿਛਲੀ ਸੀਟ ‘ਤੇ ਬੈਠਾ ਉਸ ਦਾ ਜੀਜਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਬਿਆਸ ਹਸਪਤਾਲ ਤੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਦੋਰਾਨ ਨਾਲ ਬੈਠੀ ਔਰਤ ਦੀਆਂ ਲੱਤਾਂ ਵਿੱਚ ਵੀ ਫਰੈਕਚਰ ਆ ਗਿਆ ਹੈ। ਜਦਕਿ ਉਸ ਦੇ ਪਤੀ ਨੂੰ ਵੀ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।
ਮ੍ਰਿਤਕ ਦੀ ਪਛਾਣ 29 ਸਾਲਾ ਮਨਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਅਤੇ ਜ਼ਖਮੀ ਦੀ ਪਛਾਣ ਮਨਦੀਪ ਸਿੰਘ ਅਤੇ ਉਸ ਦੀ ਪਤਨੀ ਤਰਨਜੀਤ ਕੌਰ ਵਾਸੀ ਪਿੰਡ ਸੁਰਸਿੰਘ ਵਾਲਾ ਭਿੱਖੀਵਿੰਡ ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਆਪਣੇ ਭਰਾ ਅਤੇ ਭਰਜਾਈ ਨਾਲ ਆਪਣੀ ਆਲਟੋ ਕਾਰ ਨੰ.ਪੀਬੀ07ਏਟੀ-3202 ਵਿੱਚ ਜਲੰਧਰ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਢਿਲਵਾਂ ਫਲਾਈਓਵਰ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਚਾਲਕ ਖਿੜਕੀ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਿਛਲੀ ਸੀਟ ‘ਤੇ ਬੈਠਾ ਉਸ ਦਾ ਜੀਜਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇ ਪੈਟਰੋਲਿੰਗ ਪਾਰਟੀ ਦੇ ਏ.ਐਸ.ਆਈ ਕੁਲਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਜ਼ਖਮੀਆਂ ਨੂੰ ਬਿਆਸ ਹਸਪਤਾਲ ਪਹੁੰਚਾਇਆ। ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।
ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਥਾਣਾ ਢਿਲਵਾਂ ਦੇ ਏਐਸਆਈ ਮੂਰਤਾ ਸਿੰਘ ਨੇ ਦੱਸਿਆ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾਣਗੇ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Leave a Reply

Your email address will not be published. Required fields are marked *