ਭੁਲੱਥ / ਕਪੂਰਥਲਾ 21ਜਨਵਰੀ ( ਮਨਜੀਤ ਸਿੰਘ ਚੀਮਾ )
ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ‘ਚ ਸਿੱਖ ਯੂਥ ਆਫ ਪੰਜਾਬ ਦਲ ਖਾਲਸਾ ਦੇ ਆਗੂਆਂ ਵੱਲੋ ਮੀਟਿੰਗ ਕੀਤੀ ਗਈ । ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਮੂਨਕਾ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਮਾਰਚ ਦੀਆਂ ਤਿਆਰੀਆਂ ਲਗਾਤਾਰ ਜਾਰੀ ਹਨ । ਉਹਨਾਂ ਕਿਹਾ ਕਿ ਸਵੈ-ਨਿਰਣੇ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਹਰ ਸੰਘਰਸ਼ਸ਼ੀਲ ਕੌਮ ਦਾ ਹੱਕ ਹੈ । ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਅੰਦਰ ਰੈਫਰੈਂਡਮ ਦੇ ਨਾਮ ਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਤੇ ਡਰ ਪੈਦਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕੇ ਮਾਰਚ ਦਾ ਮਕਸਦ ਲੋਕਾਂ ਵਿੱਚ ਰੈਫਰੈਂਡਮ ਬਾਰੇ ਸਪੱਸ਼ਟਤਾ ਲਿਆਉਣੀ ਤੇ ਸਰਕਾਰ ਵੱਲੋਂ ਪੈਦਾ ਕੀਤੇ ਡਰ ਨੂੰ ਖ਼ਤਮ ਕਰਨਾ ਹੈ । ਉਹਨਾਂ ਦੱਸਿਆ ਕਿ ਇਸ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਆਪਣੀ ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਸ਼ਾਮਲ ਹੋਣਗੇ । ਉਹਨਾਂ ਦੱਸਿਆ ਕਿ 25 ਤਰੀਕ ਨੂੰ ਅੰਮ੍ਰਿਤਸਰ ਵਿਖੇ ਸੰਯੁਕਤ ਰਾਸ਼ਟਰ ਅਧੀਨ ਰੈਫਰੈਂਡਮ ਲਈ ਮਾਰਚ ਕੀਤਾ ਜਾ ਰਿਹਾ ਹੈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਾਜਵਾ ਨੇ ਬੋਲਦਿਆਂ ਕਿਹਾ ਕਿ ਮਾਰਚ ਪੂਰਾ ਅਮਨ-ਅਮਾਨ ਤੇ ਸਾਂਤੀ-ਪੂਰਵਿਕ ਹੋਵੇਗਾ । ਜੋ ਆਪਣੇ ਹੱਕੀ ਮੰਗਾਂ ਦੀ ਅਵਾਜ਼ ਨੂੰ ਬੁਲੰਦ ਕਰਦਾ ਹੋਇਆ ਸ਼ਹਿਰ ਦੇ ਬਜ਼ਾਰਾਂ ਵਿੱਚ ਹੁੰਦੇ ਹੋਏ ਦਰਬਾਰ ਸਾਹਿਬ ਜਾ ਕੇ ਸਮਾਪਤ ਹੋਵੇਗਾ । ਇਸ ਮੌਕੇ ਹਰਭਜਨ ਸਿੰਘ, ਹਰਜੀਤ ਸਿੰਘ ਬਾਵਾ, ਬਾਬਾ ਬਲਵਿੰਦਰ ਸਿੰਘ, ਸੋਧ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ, ਬਿੱਲਾ ਧਵਨ ਹਾਜ਼ਰ ਸਨ ।
