ਗੁਰਦਾਸਪੁਰ, 9 ਮਾਰਚ (ਸੌਰਵ ਉਪਲ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ 120 ਘੰਟਿਆਂ ਦੇ ਕੰਪਿਊਟਰ ਕੋਰਸ ਨਵੇਂ ਬੈਚ ਸ਼ੁਰੂ ਹੋ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇੰਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇੰਨਫੋਟੈਕ ਲਗਾਤਾਰ ਵਿਦਿਆਰਥੀਆਂ ਨੂੰ ਕਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇ ਰਹੀ ਹੈ। ਹੁਣ ਤੱਕ ਸਾਡੇ ਸੈਂਕੜੇ ਵਿਦਿਆਰਥੀਆਂ ਚੰਗੀਆਂ ਕੰਪਨੀਆਂ ਵਿੱਚ ਨੌਕਰੀਆਂ ਕਰ ਰਹੇ ਹਨ। ਉਹਨਾਂ ਕਿਹਾ ਇਸ ਤੋਂ ਇਲਾਵਾ ਕਈ ਵੱਖ-ਵੱਖ ਕੰਪਿਊਟਰ ਦੇ ਕੋਰਸ ਕਰਕੇ ਵਿਦੇਸ਼ਾਂ ਵਿੱਚ ਵੀ ਗਏ ਹਨ। ਸੰਦੀਪ ਕੁਮਾਰ ਨੇ ਅੱਗੇ ਕਿਹਾ ਕਿ ਅੱਜ ਕੰਪਿਊਟਰ ਦਾ ਯੁੱਗ ਹੈ, ਉਹਨਾਂ ਕਿਹਾ ਕਿ ਜਿਹੜੇ ਵਿਦਿਆਰਥੀ +2 ਕਰ ਚੁੱਕੇ ਹਨ ਜਾਂ ਫਿਰ ਹੋਰਾਂ ਕਲਾਸਾਂ ਵਿੱਚ ਪੜ੍ਹਾਈ ਕਰ ਰਹੇ ਹਨ ਉਹਨ ਲਈ 120 ਘੰਟਿਆਂ ਦਾ ਕੋਰਸ ਸ਼ੁਰੂ ਕੀਤਾ ਗਿਆ ਹੈ। ਕਿਉਂਕਿ ਇਹ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਸਾਨੀ ਨਾਲ ਸਰਕਾਰੀ ਨੌਕਰੀਆਂ ਵੀ ਮਿਲ ਜਾਂਦੀਆ ਹਨ। ਉਹਨਾਂ ਕਿਹਾ ਕਿ ਸੀ.ਬੀ.ਏ ਇੰਨਫੋਟੈਕ ਵਲੋਂ ਬਹੁਤ ਘੱਟ ਫੀਸਾਂ ਤੇ ਵਿਦਿਆਰਥੀਆਂ ਨੂੰ ਇਹ ਕੋਰਸ ਕਰਵਾਏ ਜਾ ਰਹੇ ਹਨ ਇਸ ਦੇ ਨਾਲ ਹੀ ਕੰਪਿਊਟਰ ਅਤੇ ਆਈ.ਟੀ ਦੇ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ 25 ਪ੍ਰਤੀਸ਼ਤ ਛੂਟ ਦਿੱਤੀ ਜਾਵੇਗੀ। ਚਾਹਵਾਨ ਵਿਦਿਆਰਥੀ ਅੱਜ ਹੀ ਸੀ.ਬੀ.ਏ ਇੰਨਫੋਟੈਕ ਦੇ ਕੋਚਿੰਗ ਸੈਂਟਰ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਆ ਕੇ ਦਾਖਲਾ ਲੈ ਸਕਦੇ ਹਨ।
