ਦੀਨਾਨਗਰ 11 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਲ 2023- 24 ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸ-ਮੁਖੀ ਐਲਾਨਦਿਆਂ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਹ ਬਜਟ ਹਰੇਕ ਵਰਗ ਲਈ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਸ਼ਮਸੇਰ ਜੀ ਨੇ ਕਿਹਾ ਕਿ ਇਸ ਬਜਟ ਵਿੱਚ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ ਤੇ ਮਾਨ ਸਰਕਾਰ ਵੱਲੋਂ ਕਿਸੇ ਕਿਸਮ ਦਾ ਕੋਈ ਟੈਕਸ ਬੋਝ ਪੰਜਾਬ ਦੇ ਲੋਕਾਂ ਉਪਰ ਨਹੀਂ ਪਾਇਆ ਗਿਆ, ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਬਜ਼ਟ ਵਿੱਚ ਛੱਬੀ ਪ੍ਰਤੀਸ਼ਤ ਦਾ ਵਾਧਾ ਹੈ ਤੇ ਆਮ ਆਦਮੀ ਪਾਰਟੀ ਨੇ ਆਪਣੇ ਵਾਅਦੇ ਮੁਤਾਬਕ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਵਿਸ਼ੇਸ਼ ਪਹਿਲ ਦੇ ਕੇ ਬਜਟ ਵਿੱਚ ਵਾਧਾ ਕੀਤਾ ਹੈ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ । ਸੂਬੇ ਦੀ ਰੀੜ ਦੀ ਹੱਡੀ ਖੇਤੀਬਾੜੀ ਖੇਤਰ ਲਈ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਜ਼ਿਆਦਾ ਬਜ਼ਟ ਰੱਖਣ ਲਈ ਉਨ੍ਹਾਂ ਮਾਨ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਦੂਜਾ ਬਜਟ ਪੂਰੀ ਤਰ੍ਹਾਂ ਲੋਕ ਪੱਖੀ ਹੈ ਤੇ ਸਰਕਾਰ ਵੱਲੋਂ ਆਉਂਣ ਵਾਲੇ ਸਮੇਂ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
