ਅਕਾਲੀ ਦਲ –ਬਸਪਾ ਵੱਲੋਂ ਧਰਨਾ 17 ਮਾਰਚ ਨੂੰ

ਗੁਰਦਾਸਪੁਰ ਪੰਜਾਬ ਮਾਝਾ

Gurbachan Singh Babehali

ਗੁਰਦਾਸਪੁਰ, 17 ਮਾਰਚ 2023 ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 17 ਤੋਂ 24 ਮਾਰਚ ਤੱਕ ਇਨਸਾਫ ਹਫਤਾ ਮਨਾਇਆ ਜਾ ਰਿਹਾ ਹੈ । ਇਸ ਦੇ ਤਹਿਤ 17 ਮਾਰਚ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਗੁਰੂ ਨਾਨਕ ਪਾਰਕ ਵਿੱਚ ਧਰਨਾ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ।

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਇਹ ਧਰਨਾ ਸਵਰੇ 10 ਵਜੇ ਸ਼ੁਰੂ ਹੋਵੇਗਾ । ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ ਹੈ । ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ । ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ । ਸੂਬੇ ਦੀ ਇੰਡਸਟਰੀ ਬਾਹਰ ਜਾ ਰਹੀ ਹੈ , ਨੌਜਵਾਨ ਪਰੇਸ਼ਾਨ ਹੈ । ਕੀਤੇ ਵਾਅਦਿਆਂ ਅਨੁਸਾਰ ਨੌਜਵਾਨਾਂ ਨੂੰ ਕੋਈ ਰੋਜਗਾਰ ਨਹੀਂ ਦਿੱਤਾ ਗਿਆ । ਅਨੂਸੂਚਿਤ ਜਾਤੀਆਂ ਨਾਲ ਵੀ ਵਿਤਕਰਾ ਕੀਤਾ ਜਾ ਰਿਹਾ ਹੈ।

ਬੁਢਾਪਾ ਪੈਂਸ਼ਨ ਅਤੇ ਸ਼ਗੁਨ ਸਕੀਮ ਦੇ ਲਾਭ ਲੋਕਾਂ ਨੂੰ ਨਹੀਂ ਮਿਲ ਰਹੇ । ਆਟਾ ਦਾਲ ਦੇ ਲਾਭ ਪਾਤਰੀਆਂ ਦੇ ਨਾਮ ਸੂਚੀਆਂ ਵਿੱਚੋਂ ਕੱਟ ਦਿੱਤੇ ਗਏ ਹਨ । ਸਰਦਾਰ ਬੱਬੇਹਾਲੀ ਨੇ ਅਕਾਲੀ-ਬਸਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨਾਲ ਹੋ ਰਹੇ ਅਨਿਆਂ ਦੇ ਖਿਲਾਫ ਵਧ ਚੜ੍ਹ ਕੇ ਧਰਨੇ ਵਿੱਚ ਪਹੁੰਚਨ ।

Leave a Reply

Your email address will not be published. Required fields are marked *