ਪਿੰਡ ਦਾਬਾਂਵਾਲ ਖੁਰਦ ਤੋਂ ਵੱਖ ਵੱਖ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਤਹਿਗੜ੍ਹ ਚੂੜੀਆਂ ਵਿੱਚ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਨੂੰ ਦੇ ਰਹੇ ਨੇ ਭਾਰੀ ਸਮਰਥਨ

ਪੰਜਾਬ ਮਾਝਾ

ਫਤਿਹਗੜ੍ਹ ਚੂੜੀਆਂ (ਬਟਾਲਾ) , ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪ ਪਾਰਟੀ ਨਾਲ ਜੁੜ ਰਹੇ ਰਹੇ ਹਨ ਤੇ ਦਿਨ ਬ ਦਿਨ ਆਪ ਪਾਰਟੀ ਦਾ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ। ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਦਾਬਾਂਵਾਲ ਖੁਰਦ ਤੋਂ ਅਮਨਦੀਪ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਜੁਗਰਾਜ ਸਿੰਘ, ਜਸਪਾਲ ਸਿੰਘ ਲੰਬੜਦਾਰ ਪਰਿਵਾਰ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਹਲਕਾ ਫ਼ਤਿਹਗੜ੍ਹ ਚੂੜੀਆਂ ਤੋਂ ਆਪ ਪਾਰਟੀ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ ਸ. ਬਲਬੀਰ ਸਿੰਘ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਰਵਾਇਤੀ ਪਾਰਟੀਆਂ ਦੇ ਆਗੂਆਂ/ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਪਾਰਟੀ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਆਪ ਪਾਰਟੀ ਦਾ ਭਰਪੂਰ ਸਮਰਥਨ ਕਰ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਵਿਚੋ ਨਿਕਲੀ ਪਾਰਟੀ ਹੈ, ਜੋ ਲੋਕਾਂ ਦੀਆਂ ਮੁਸ਼ਕਿਲਾਂ ਤੋ ਭਲੀਭਾਂਤ ਜਾਣੂੰ ਹੈ।

ਚੇਅਰਮੈਨ ਪਨੂੰ ਨੇ ਪਿੰਡ ਦਾਬਾਂਵਾਲ ਖੁਰਦ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਲਾਡ, ਲਖਵਿੰਦਰ ਸਿੰਘ ਛੋਟਾ ਦਾਬਾਂਵਾਲ, ਅਮਰਜੀਤ ਸਿੰਘ, ਕ੍ਰਿਪਾਲ ਸਿੰਘ, ਰਣਜੀਤ ਸਿੰਘ,ਜਗਰਾਜ ਸਿੰਘ, ਬਲਵਿੰਦਰ ਸਿੰਘ, ਪਲਵਿੰਦਰ ਸਿੰਘ, ਕਰਨਬੀਰ ਸਿੰਘ, ਬਲਦੇਵ ਸਿੰਘ ਫੌਜੀ, ਜਸਪਾਲ ਸਿੰਘ ਲੰਬੜਦਾਰ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *