ਬਟਾਲਾ, 20 ਮਾਰਚ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਕਾਸ ਕੰਮਾਂ ਦੀ ਲੜੀ ਤਹਿਤ ਗਰਾਮ ਪੰਚਾਇਤ ਪਿੰਡ ਰਾਮਪੁਰ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਮੋਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਤੇਜੀ ਨਾਲ ਚੱਲ ਰਹੇ ਹਨ ਅਤੇ ਆੜ੍ਹਤੀਆਂ , ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕੀਤੀ ਜਾ ਰਿਹਾ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਪਾਰਕਾਂ ਬਣਾਈਆਂ ਜਾ ਰਹੀਆਂ ਹਨ।
ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਤੇ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਜਾਣਗੇ।
