
ਬਟਾਲਾ, 21 ਮਾਰਚ ( ) Dr. Shayari Bhandari, SDM-cum-Commissioner Corporation Batala ਦੀ ਅਗਵਾਈ ਹੇਠ ਅੱਜ ਬਟਾਲਾ ਸ਼ਹਿਰ ਦੇ ਬਜਾਰਾਂ ਅੰਦਰ ਪੁਲਿਸ ਤੇ ਬੀ.ਐਸ.ਐਫ ਦੇ ਅਧਿਕਾਰੀਆਂ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਅਮਨ-ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ ਹੈ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਐਸ.ਡੀ.ਐਮ ਨੇ ਅੱਗੇ ਕਿਹਾ ਕਿ ਹਾਲਾਤ ਆਮ ਵਾਂਗ ਹਨ ਅਤੇ ਅਮਾਨਸ਼ਾਂਤੀ ਹਾਲ ਕਰਨ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨਾਂ ਲੋਕਾਂ ਨੂੰ ਸ਼ੋਸਲ ਮੀਡੀਆ ਤੇ ਅਫਵਾਹਾਂ ਤੋਂ ਬਚਨਣ ਦੀ ਸਲਾਹ ਦਿੰਦਿਆਂ ਕਿਹਾ ਕਿ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ। ਫਲੈਗ ਮਾਰਚ ਦੌਰਾਨ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲਿਆ ਹੈ ਅਤੇ ਲੋਕਾਂ ਵਲੋਂ ਜ਼ਿਲੇ ਅੰਦਰ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਜਿਲਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡੀ.ਐਸ.ਪੀ ਲਲਿਤ ਕੁਮਾਰ, ਬੀ.ਐਸ.ਐਫ ਦੇ ਕਮਾਂਡੈਟ ਪ੍ਰਦੀਪ ਕੁਮਾਰ, ਅਨਿਲ ਲੂਥਰਾ, ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਐਸ.ਐਚ.ਓ ਕੁਲਵੰਤ ਸਿੰਘ, ਐਸ.ਐਸ.ਓ ਸੁਖਵਿੰਦਰ ਸਿੰਘ ਤੇ ਕਾਬਲ ਸਿੰਘ ਆਦਿ ਮੋਜੂਦ ਸਨ।