

ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰਤੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਮੁੱਖ ਮੰਤਰੀ ਨੇ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਖਟਕੜ ਕਲਾਂ ਦੇ ਚਹੁ-ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਲ ਹੀ ਵਿਰਾਸਤੀ ਗਲੀ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ।