ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਦਬੁਰਜੀ ਵਿਖੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ-ਚੇਅਰਮੈਨ ਪਨੂੰ

ਗੁਰਦਾਸਪੁਰ ਪੰਜਾਬ ਮਾਝਾ

ਫਤਹਿਗੜ੍ਹ ਚੂੜੀਆਂ (ਬਟਾਲਾ) , 27 ਮਾਰਚ ( ) ਸ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਦਬੁਰਜੀ ਵਿਖੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੁਖਦੇਵ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਦੀਪ ਸਿੰਘ, ਅਮੋਲਕ ਸਿੰਘ, ਬਲਜੀਤ ਸਿੰਘ, ਪੰਨੂ, ਮਨਜੀਤ ਸਿੰਘ ਫੌਜੀ, ਹਰਬੰਸ ਸਿੰਘ, ਪੁਨੀਤ ਸਿੰਘ, ਹਰਭੇਜ ਸਿੰਘ, ਇੰਦਰ ਸਿੰਘ, ਬਲਜੀਤ ਸਿੰਘ, ਮੇਜਰ ਸਿੰਘ ਅਤੇ ਇਸ ਤੋਂ ਇਲਾਵਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸੰਦੀਪ ਸਿੰਘ,ਗੁਰਮੁਖ ਸਿੰਘ,ਕਰਮਜੀਤ ਸਿੰਘ ਤੇ ਰਾਮ ਸਿੰਘ ਹਾਜਰ ਸਨ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ, ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।`
  ਉਨ੍ਹਾਂ ਅੱਗੇ ਕਿਹਾ ਕਿ ਇਸ ਸਟੇਡੀਅਮ ਦੀ ਉਸਾਰੀ ਨਾਲ ਦਬੁਰਜੀ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ।

———-ਕੈਪਸ਼ਨ—-

ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਦਬੁਰਜੀ ਵਿਖੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ।

Leave a Reply

Your email address will not be published. Required fields are marked *