ਜ਼ਿਲ੍ਹਾ ਭਰ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜੋਸ਼ ਖਰੋਸ਼ ਨਾਲ ਮਨਾਈ ਗਈ ਪ੍ਰੀ- ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ:- ਕਮਲਦੀਪ ਕੌਰ।

ਪੰਜਾਬ ਮਾਝਾ

ਬੱਚਿਆਂ, ਮਾਪਿਆਂ ਅਤੇ ਪਤਵੰਤੇ ਸੱਜਣਾਂ ਨੇ ਪੂਰੇ ਉਤਸ਼ਾਹ ਨਾਲ ਲਿਆ ਗ੍ਰੈਜੂਏਸ਼ਨ ਸੈਰੇਮਨੀ ਵਿੱਚ ਭਾਗ:- ਡੀਜੀ ਸਿੰਘ।

ਤਾਰਾਗੜ੍ਹ ,ਗੁਰਦਾਸਪੁਰ 29 ਮਾਰਚ ( ਸੋਹਨ ਲਾਲ/ਸੁਸ਼ੀਲ ਸ਼ਰਮਾਂ) -:

ਸਕੂਲ ਸਿੱਖਿਆ ਵਿਭਾਗ ਪੰਜਾਬ ਆਪਣੀਆਂ ਨਿਵੇਕਲੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਭਰ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਿਤੀ 29/03/2023 ਦਿਨ ਬੁੱਧਵਾਰ ਨੂੰ ਗ੍ਰੈਜੂਏਸ਼ਨ ਸੈਰੇਮਨੀ ਪੂਰੇ ਜੋਸ਼ ਖਰੋਸ਼ ਨਾਲ ਆਯੋਜਿਤ ਕੀਤੀ ਗਈ। ਗ੍ਰੈਜੂਏਸ਼ਨ ਸੈਰੇਮਨੀ ਵਿੱਚ ਬੱਚਿਆਂ, ਮਾਪਿਆਂ, ਐਸ.ਐਮਸੀ. ਕਮੇਟੀਆਂ ਅਤੇ ਪਤਵੰਤੇ ਸੱਜਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਇਸ ਮੌਕੇ ਜਿਥੇ ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਨਾ, ਪਪਿਆਲ, ਭੂਰ, ਢਾਕੀ ਸੈਦਾ, ਨਲੂੰਗਾ ਅਤੇ ਕਲੇਸਰ ਸਕੂਲ ਵਿੱਚ ਗ੍ਰੈਜੂਏਸ਼ਨ ਸੈਰੇਮਨੀ ਵਿੱਚ ਸ਼ਿਰਕਤ ਕਰਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ ਅਤੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਗਿਣਾਈਆਂ ਗਈਆਂ ਉਥੇ ਹੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਫੂਲ ਪਿਆਰਾ, ਚਸ਼ਮਾਂ ਅਤੇ ਕਲੇਸਰ ਵਿੱਚ ਆਯੋਜਿਤ ਗ੍ਰੈਜੂਏਸ਼ਨ ਸੈਰੇਮਨੀ ਵਿੱਚ ਸ਼ਿਰਕਤ ਕਰ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾ ਆਪਣੇ ਅਤੇ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ
ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਪ੍ਰੀ ਪ੍ਰਾਇਮਰੀ ਭਾਗ-ਦੋ ਤੋਂ ਪਾਸ ਕਰ ਪਹਿਲੀ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਸਕੂਲ ਪ੍ਰਬੰਧਕੀ ਕਮੇਟੀਆਂ ਅਤੇ ਸਰਕਾਰੀ ਸਕੂਲਾਂ ਵਿਚ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਹ ਗ੍ਰੈਜੂਏਸ਼ਨ ਸੈਰੇਮਨੀ ਵਿਸ਼ੇਸ਼ ਰੂਪ ਵਿਚ ਲਾਹੇਵੰਦ ਸਿੱਧ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸਰਕਾਰੀ ਸਕੂਲਾਂ ਨੂੰ ਖ਼ੂਬਸੂਰਤੀ ਨਾਲ ਸਜਾ ਕੇ ਖੁੱਲ੍ਹੇ ਮਨ ਨਾਲ ਆਉਣ ਵਾਲਿਆਂ ਦਾ ਸਵਾਗਤ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਉੱਚ ਮਿਆਰੀ ਸਿੱਖਿਆਤਮਕ ਗਤੀਵਿਧੀਆਂ ਤੋਂ ਸਭਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਤੋਂ ਹੀ ਆਪਣੀ ਉੱਚ ਮਿਆਰੀ ਸਿੱਖਿਆ ਕਾਰਨ ਅੱਜ ਸਰਕਾਰੀ ਸਕੂਲ ਹਰ ਆਮ ਅਤੇ ਖਾਸ ਦੀ ਪਹਿਲੀ ਪਸੰਦ ਬਣ ਰਹੇ ਹਨ ਅਤੇ ਵਿਭਾਗੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਲਈਡੀ, ਪ੍ਰੋਜੈਕਟਰ, ਈ ਕੰਟੈਂਟ, ਇੰਗਲਿਸ਼ ਬੂਸਟਰ ਕਲੱਬ, ਰੰਗਦਾਰ ਸਮੱਗਰੀ ਅਤੇ ਗਿਆਨ ਵਧਾਊ ਪੁਸਤਕਾਂ ਨਾਲ ਸਜੀਆਂ ਲਾਇਬਰੇਰੀਆਂ, ਟੀਚਿੰਗ ਲਰਨਿੰਗ ਮਟੀਰੀਅਲ, ਟੀਚਿੰਗ ਏਡ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਅਤੇ ਆਏ ਹੋਏ ਪਤਵੰਤਿਆਂ ਸਨਮੁਖ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਹੈੱਡ ਟੀਚਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਸਮੁੱਚੀ ਟੀਮ, ਦਫਤਰਾਂ ਵਿਚ ਕੰਮ ਕਰ ਰਹੇ ਸਮੂਹ ਵਿਭਾਗੀ ਅਮਲੇ ਵੱਲੋਂ ਸਾਂਝੇ ਤੌਰ ਤੇ ਇਸ ਗ੍ਰੈਜੂਏਸ਼ਨ ਸੈਰੇਮਨੀ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਪ੍ਰਚੱਲਤ ਸੋਸਲ ਮੀਡੀਆ ਸਾਧਨਾ ਵ੍ਹੱਟਸਐਪ ਗਰੁੱਪ ਫੇਸਬੁਕ ਪੇਜ, ਪੈਂਫਲਿਟ ਪੋਸਟਰ, ਇਸ਼ਤਿਹਾਰ, ਨੁੱਕੜ ਨਾਟਕ, ਦਾਖਲਾ ਰੈਲੀਆਂ, ਸਰਵਜਨਿਕ ਸਥਾਨਾਂ ਤੇ ਅਨਾਊਂਸਮੈਂਟ ਆਦਿ ਰਾਹੀਂ ਵੱਧ ਤੋਂ ਵੱਧ ਸੰਖਿਆ ਵਿਚ ਮਾਪਿਆਂ, ਆਮ ਲੋਕਾਂ ਅਤੇ ਸਮਾਜ ਦੇ ਨੁਮਾਇੰਦਿਆਂ ਨੂੰ ਗ੍ਰੈਜੂਏਸ਼ਨ ਸੈਰੇਮਨੀ ਦੌਰਾਨ ਸਕੂਲਾਂ ਵਿੱਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਹਰ ਸਕੂਲ ਵੱਲੋਂ ਇਸ ਗ੍ਰੈਜੂਏਸ਼ਨ ਸਬੰਧੀ ਪੱਤਰ ਵੀ ਵਿਸ਼ੇਸ਼ ਰੂਪ ਵਿਚ ਤਿਆਰ ਕੀਤੇ ਗਏ ਸਨ । ਇਸ ਮੌਕੇ ਤੇ ਪ੍ਰਿੰਸੀਪਲ ਸੁਰੇਸ਼ ਸੈਣੀ, ਪ੍ਰਿੰਸੀਪਲ ਦਰਸ਼ਨ ਸਿੰਘ, ਸਰਪੰਚ ਦਿਨੇਸ਼ ਰਾਜ ਨਲੂੰਗਾ, ਰਜਨੀ ਸੈਣੀ ਸਰਪੰਚ ਕਲੇਸਰ, ਲੈਕਚਰਾਰ ਵਿਮਲ ਕੁਮਾਰ ਮੀਰਥਲ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਕੁਸਮ ਸ਼ਰਮਾ, ਹਰਪ੍ਰੀਤ ਕੁਮਾਰੀ, ਪ੍ਰਵੀਨ ਸਿੰਘ ਚਸ਼ਮਾਂ, ਸੋਹਣ ਲਾਲ, ਸਮ੍ਰਿਤੀ, ਮਮਤਾ ਸ਼ਰਮਾਂ, ਰਾਜੀਵ ਕੰਡਾ, ਸਵਿਤਾ ਦੇਵੀ, ਵਿਨੋਦ ਸੈਣੀ, ਊਸ਼ਾ ਰਾਣੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:- ਗ੍ਰੈਜੂਏਸ਼ਨ ਸੈਰੇਮਨੀ ਵਿੱਚ ਸ਼ਿਰਕਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

Leave a Reply

Your email address will not be published. Required fields are marked *