ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ*

ਪੰਜਾਬ

ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ*

18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ*

ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ*

ਬਟਾਲਾ, 29 ਮਾਰਚ

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ।

ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ

ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ

Leave a Reply

Your email address will not be published. Required fields are marked *