ਗੁਰਦਾਸਪੁਰ ਸੁਸ਼ੀਲ ਕੁਮਾਰ ਬਰਨਾਲਾ -:
ਸਮਾਜ ਵਿੱਚ ਦੱਬੇ ਕੁਚਲੇ ਲੋਕਾਂ ਦੀ ਹਰ ਸੰਭਵ ਮਦਦ ਲਈ ਬਣਾਏ ਐਸਸੀ,ਬੀਸੀ ਵੈਲਫੈਅਰ ਫਰੰਟ ਪੰਜਾਬ ਦੀ ਇਕ ਅਹਿਮ ਮੀਟਿੰਗ ਦੌਰਾਨ ਜਿਲ੍ਹਾ ਹੁਸ਼ਿਆਰਪੁਰ ਦੇ ਗੀਤਾ ਰਾਣੀ ਨੂੰ ਫਰੰਟ ਵੱਲੋ ਮਹਿਲਾ ਵਿੰਗ ਪੰਜਾਬ ਦਾ ਪ੍ਰਧਾਨ ਥਾਪਿਆ ਗਿਆ। ਇਸ ਨਿਯੁਕਤੀ ਉਪਰੰਤ ਨਵ-ਨਿਯੁਕਤ ਮਹਿਲਾ ਵਿੰਗ ਪ੍ਰਧਾਨ ਪੰਜਾਬ ਗੀਤਾ ਰਾਣੀ ਨੇ ਪੰਜਾਬ ਦੇ ਪ੍ਰਧਾਨ ਜਗਦੀਸ਼ ਰਾਜ ਧਾਰੀਵਾਲ, ਸੀਨੀਅਰ ਵਾਇਸ ਪ੍ਰਧਾਨ ਪੰਜਾਬ ਗਾਇਕ ਅਮਰੀਕ ਜੱਸਲ ਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸੰਸਥਾ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗੀ। ਹਮੇਸ਼ਾ ਐਸਸੀ,ਬੀਸੀ ਸਮਾਜ ਦੀ ਬਿਹਤਰੀ ਵਾਸਤੇ ਕੰਮ ਕਰਦਾ ਨਜ਼ਰ ਆਵਾਂਗੀ ਅਤੇ ਭਾਰਤ ਦੇ ਸੰਵਿਧਾਨ ਅਨੁਸਾਰ ਐਸਸੀ,ਬੀਸੀ ਸਮਾਜ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਦੀ ਰਹਾਂਗੀ। ਇਸ ਮੌਕੇ ਸੂਬਾ ਪ੍ਰਧਾਨ ਜਗਦੀਸ਼ ਰਾਜ ਧਾਰੀਵਾਲ ਤੇ ਸੀਨੀਅਰ ਵਾਇਸ ਪ੍ਰਧਾਨ ਪੰਜਾਬ ਗਾਇਕ ਅਮਰੀਕ ਜੱਸਲ ਨੇ ਗੀਤਾ ਰਾਣੀ ਨੂੰ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਬਣਨ ਤੇ ਮੁਬਾਰਕਾਂ ਦਿੱਤੀਆਂ ਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।