ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ-ਐਸ.ਡੀ.ਐਮ ਬਟਾਲਾ

ਗੁਰਦਾਸਪੁਰ ਪੰਜਾਬ ਮਾਝਾ

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੰਗਲਾ ਪ੍ਰੋਗਰਾਮ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਜਾਣਗੇ ਨਾਟਕ ਮੁਕਾਬਲੇ
ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਨਗਦ ਇਨਾਮ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ

ਬਟਾਲਾ, 10 ਅਪ੍ਰੈਲ ( ) Dr Shayari Bhandari, ਐਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ ਵਲੋਂ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਸ਼ਾਮ 6 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਟੀਮਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
ਐਸ.ਡੀ.ਐਮ ਨੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸ਼ਿਵ ਬਟਾਲਵੀ ਆਡੋਟੋਰੀਅਮ ਵਿਖੇ ਸਾਫ ਸਫਾਈ, ਪੀ.ਡਬਲਿਊ.ਡੀ ਨੂੰ ਸਟੇਜ ਆਦਿ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੂੰ ਟਾਇਲਟਸ ਅਤੇ ਪਾਣੀ ਵਾਲੀਆਂ ਟੂਟੀਆਂ ਦੀ ਮੁਰੰਮਤ, ਮਾਰਕਿਟ ਕਮੇਟੀ ਨੂੰ ਪਾਣੀ ਦਾ ਪ੍ਰਬੰਧ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਕੰਮ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜ਼ਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ।

ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਪਰਮਜੀਤ ਸਿੰਘ ਜ਼ਿਲ੍ਹਾ ਭਾਸ਼ਾ ਅਫਸਰ, ਮਨਮੋਹਨ ਸਿੰਘ ਸੈਕਰਟਰੀ ਮਾਰਕਿਟ ਕਮੇਟੀ, ਇੰਜ ਸਚਿਨ ਐਸ.ਡੀ.ਓ, ਪਿ੍ਰੰਸੀਪਲ ਅਨਿਲ ਸ਼ਰਮਾ, ਨਿਰਮਲ ਸਿੰਘ ਸੁਪਰਡੈਂਟ ਕਾਰਪੋਰੇਸ਼ਨ ਤੇ ਸੁਪਰਡੈਂਟ ਸੁੰਦਰ ਕੁਮਾਰ ਆਦਿ ਮੋਜੂਦ ਸਨ।

Leave a Reply

Your email address will not be published. Required fields are marked *