ਗੁਰਦਾਸਪੁਰ,ਸੁਸ਼ੀਲ ਕੁਮਾਰ ਬਰਨਾਲਾ/ਅਜੈ ਮਹਾਜਨ
ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀਆਂ ਦੁਆਰਾ ਪੁਲਿਸ ਲਾਈਨ ਗੁਰਦਾਸਪੁਰ ਅਤੇ ਬਟਾਲਾ ਵਿਖੇ ਤੇਨਾਤ ਪੁਲਿਸ ਕਰਮਚਾਰੀਆਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਇਸ ਟ੍ਰੇਨਿੰਗ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਜਿਲ੍ਹਾ ਗੁਰਦਾਸਪੁਰ ਅਤੇ ਬਟਾਲਾ ਸਬ ਡਵੀਜਨ ਵਿੱਚ ਤੇਨਾਤ ਪੁਲਿਸ ਕਰਮਚਾਰੀਆਂ ਨੂੰ Juvenile Justice Act.2015 ਬਾਰੇ ਵਿਸਥਾਰ ਵਿੱਚ ਦੱਸਿਆ ਇਸ ਤੋ ਇਲਾਵਾ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਪੁਲਿਸ ਕਰਮਚਾਰੀਆਂ ਨੂੰ ਇਸ ਐਕਟ ਦੀ ਪਾਲਣਾ ਸੰਬੰਧੀ ਜਰੂਰੀ ਹਦਾਇਤਾਂ ਵੀ ਦਿੱਤੀਆਂ ਇਸ ਮੌਕੇ ਤੇ ਨਵਦੀਪ ਕੌਰ ਜੀ ਨੇ ਇਹ ਵੀ ਦੱਸਿਆ ਕਿ ਬੱਚੇ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ ।ਅਤੇ ਉਹ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਾਹੀਂ ਆਪਣੇ ਕੇਸਾਂ ਵਿੱਚ ਮੁਫਤ ਵਕੀਲ ਲੈਣ ਲਈ ਸੰਪਰਕ ਕਰ ਸਕਦੇ ਹਨ ।ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸ੍ਰੀ ਮੰਗਲ ਸਿੰਘ,ਡੀ ਐਸ ਪੀ ਗੁਰਦਾਸਪੁਰ,ਮੈਡਮ ਇੰਦਰਬੀਰ ਕੌਰ ਇੰਚਾਰਜ ਸਾਂਝ ਕੇਂਦਰ ਵੁਮੈਨ ਹੈਲਪ ਡੈਸਕ ਗੁਰਦਾਸਪੁਰ,ਸ਼੍ਰੀ ਤਜਿੰਦਰ ਸਿੰਘ ਇੰਸਪੈਕਟਰ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦਾ ਸਨ।