ਸ਼ਹੀਦ ਹਰਕਿ੍ਰਸ਼ਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸ਼ਹੀਦ ਹਰਕਿ੍ਰਸ਼ਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰਦਾਸਪੁਰ ਪੰਜਾਬ ਮਾਝਾ

ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਚੇਅਰਮੈਨ ਬਲਬੀਰ ਸਿੰਘ ਪਨੂੰ, ਐਸ.ਐਪ.ਪੀ ਅਸ਼ਵਨੀ ਗੋਤਿਆਲ. ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਹੀਦ ਹਰਕਿ੍ਰਸ਼ਨ ਸਿੰਘ ਨੂੰ ਦਿੱਤੀ ਸਰਧਾਂਜਲੀ

ਬਟਾਲਾ, 22 ਅਪ੍ਰੈਲ (Damanpreet singh ) ਬੀਤੀ ਦਿਨੀਂ ਪੁਣਛ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਹਰਕਿ੍ਰਸ਼ਨ ਸਿੰਘ ਦਾ ਅੱਜ ਉਨਾਂ ਦੇ ਜੱਦੀ ਪਿੰਡ ਤਲਵੰਡੀ ਭਰਥ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਫੋਨ ਰਾਹੀਂ ਸ਼ਹੀਦ ਹਰਕਿ੍ਰਸ਼ਨ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਦਾ ਪੰਜਾਬ ਨੂੰ ਮਾਣ ਹੈ, ਜਿਸ ਨੇ ਦੇਸ਼ ਦੀ ਖਾਤਰ ਆਪਣੀ ਜਾਨ ਨਿਛਾਵਰ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਹਰਕਿ੍ਰਸ਼ਨ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਵਲੋਂ ਦੱਸੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਅੰਤਿਮ ਸਸਕਾਰ ਮੋਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਮੈਡਮ ਅਸ਼ਵਨੀ ਗੋਤਿਆਲ ਐਸ.ਐਸ.ਪੀ ਬਟਾਲਾ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਫੋਜ ਦੇ ਅਧਿਕਾਰੀਆਂ ਵਲੋਂ ਸ਼ਹੀਦ ਹਰਕਿ੍ਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ ਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਤੇ ਪੰਜਾਬ ਨੂੰ ਮਾਣ ਹੈ, ਜਿਸ ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾ ਦਿੱਤੀ। ਉਨਾਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦ ਦੇ ਪਰਿਵਾਰ ਨਾਲ ਫੋਨ ਰਾਹੀਂ ਗੱਲ ਕੀਤੀ ਗਈ ਹੈ ਅਤੇ ਪਰਿਵਾਰ ਵਲੋਂ ਜੋ ਵੀ ਮੰਗਾਂ ਰੱਖੀਆਂ ਗਈਆਂ ਹਨ, ਪੰਜਾਬ ਸਰਕਾਰ ਪੂਰਾ ਕਰੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਮਾਣ-ਸਨਮਾਨ ਲਈ ਵਚਨਬੱਧ ਹੈ ਅਤੇ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਸ਼ੂ ਅਗਰਵਾਲ ਨੇ ਸ਼ਹੀਦ ਹਰਕਿ੍ਰਸ਼ਨ ਸਿੰਘ ਦੇ ਪਿਤਾ ਸ. ਮੰਗਲ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਜ਼ਿਲਾ ਪ੍ਰਸ਼ਾਸਨ ਸ਼ਹੀਦ ਦੇ ਪਰਿਵਾਰ ਨਾਲ ਖੜ੍ਹਾ ਹੈ। ਉਨਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਵਲੋਂ ਜੋ ਵੀ ਮੰਗਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਦੱਸੀਆਂ ਗਈਆਂ ਹਨ, ਜਿਲਾ ਪ੍ਰਸ਼ਾਸਨ ਪਹਿਲ ਦੇ ਆਧਾਰ ਤੇ ਉਨਾਂ ਨੂੰ ਪੂਰਾ ਕਰੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਦਾ ਪੂਰੇ ਜਿਲੇ ਨੂੰ ਮਾਣ ਹੈ, ਜਿਸ ਨੇ ਛੋਟੀ ਜਿਹੀ ਉਮਰ ਵਿੱਚ ਦੇਸ਼ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ। ਉਨਾਂ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਨੋਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸਨੇ ਫੋਜ ਵਿੱਚ ਭਰਤੀ ਹੋ ਕੇ ਵਤਨ ਦੀ ਖਾਤਰ ਆਪਣਾ ਆਪ ਨਿਛਾਵਰ ਕਰ ਦਿੱਤਾ।

ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਅਤੇ ਸਰਕਾਰ ਇਸ ਦੁੱਖ ਦੇ ਸਮੇਂ ਵਿੱਚ ਸ਼ਹੀਦ ਪਰਿਵਾਰ ਨਾਲ ਖੜ੍ਹੀ ਹੈ। ਉਨਾਂ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦਾ ਪਿਤਾ ਸ. ਮੰਗਲ ਸਿੰਘ ਵੀ ਫੋਜ ਵਿੱਚ ਸੇਵਾਮੁਕਤ ਹੋਏ ਅਤੇ ਉਨਾਂ ਨੇ ਆਪਣੇ ਬੇਟੇ ਨੂੰ ਵੀ ਦੇਸ਼ ਦੀ ਸੇਵਾ ਕਰਨ ਲਈ ਫੋਜ ਵਿੱਚ ਭਰਤੀ ਕਰਵਾਇਆ। ਉਨਾਂ ਕਿਹਾ ਕਿ ਸ਼ਹੀਦ ਹਰਕਿ੍ਰਸ਼ਨ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ, ਜਿਸਨੇ ਛੋਟੀ ਉਮਰ ਵਿੱਚ ਸ਼ਹਾਦਤ ਦਾ ਜਾਮ ਪੀਤਾ।

ਇਸ ਤੋਂ ਪਹਿਲਾਂ ਲੋਕਲ ਯੂਨਿਟ ਦੇ ਕਰਨਲ, ਤਿੱਬੜੀ ਸਟੇਸ਼ਨ ਤੋਂ ਫੋਜ ਦੇ ਅਧਿਕਾਰੀਆਂ ਵਲੋਂ ਸ਼ਹੀਦ ਹਰਕਿ੍ਰਸ਼ਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਤੇ ਉਪਰੰਤ ਸ਼ਹੀਦ ਹਰਕਿ੍ਰਸ਼ਨ ਸਿੰਘ ਦਾ ਪੂਰੇ ਸਨਮਾਨਾਂ ਨਾਲ ਅੰਤਿਮ ਰਸਮਾਂ ਨਿਭਾਈਆਂ ਗਈਆਂ।

ਇਸ ਮੌਕੇ ਫਤਿਹਜੰਗ ਸਿੰਘ ਬਾਜਵਾ, ਲਖਬੀਰ ਸਿੰਘ ਲੋਧੀਨੰਗਲ, ਕੁੰਵਰ ਰਵਿੰਦਰ ਸਿੰਘ ਵਿੱਕੀ, ਤਹਿਸੀਲਦਾਰ ਲਖਵਿੰਦਰ ਸਿੰਘ ਸਮੇਤ ਰਾਜਸੀ ਤੇ ਧਾਰਮਿਕ ਸਖਸ਼ੀਅਤਾ ਵੱਡੀ ਗਿਣਤੀ ਵਿੱਚ ਮੋਜੂਦ ਸਨ।


Leave a Reply

Your email address will not be published. Required fields are marked *