ਪਿਛਲੀਆਂ ਸਰਕਾਰਾਂ ਨੇ ਕੰਮ ਕੀਤਾ ਹੁੰਦਾ ਤਾਂ ਅੱਜ ਸਕੂਲਾਂ ਦੀ ਹਾਲਤ ਤਰਸਯੋਗ ਨਾਂ ਹੁੰਦੀ- ਸਮਸ਼ੇਰ ਸਿੰਘ
ਦੀਨਾਨਗਰ- (Damanpreet singh)
ਵਿਧਾਨਸਭਾ ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿਖੇ ਛੱਜੂ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ 12.52 ਲੱਖ ਰੁਪਏ ਦੀ ਲਾਗਤ ਨਾਲ ਨਬਾਰਡ ਸਕੀਮ ਤਹਿਤ ਉਸਾਰੀ ਗਈ ਇਮਾਰਤ ਨੂੰ ਅੱਜ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਇਕ ਸਮਾਗਮ ਦੌਰਾਨ ਸਕੂਲ ਨੂੰ ਸਮਰਪਿਤ ਕੀਤੀ।
ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ 70 ਸਾਲਾਂ ਦੇ ਰਾਜ ਮਗਰੋਂ ਵੀ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣੀ ਸ਼ੁਰੂ ਹੋ ਗਈ ਹੈ ਅਤੇ ਜਲਦੀ ਹੀ ਪੰਜਾਬ ਦੇ ਸਕੂਲ ਦਿੱਲੀ ਦੀ ਤਰਜ ਤੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਵੱਲੋਂ ਸਕੂਲ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ, ਵਿਦਿਆਰਥੀਆਂ ਦੇ ਖਾਣਾ ਖਾਣ ਵੇਲੇ ਬੈਠਣ ਲਈ ਸ਼ੈਡ ਸਣੇ ਕੁਝ ਹੋਰ ਕੰਮ ਹਲਕਾ ਇੰਚਾਰਜ ਦੇ ਧਿਆਨ ਵਿੱਚ ਲਿਆਉਣ ਮਗਰੋਂ ਹਲਕਾ ਇੰਚਾਰਜ ਨੇ ਤੁਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਪਰੋਕਤ ਕੰਮ ਨੇਪਰੇ ਚਾੜਣ ਲਈ ਕਿਹਾ ਅਤੇ ਕਿਹਾ ਕਿ ਹੁਣ ਪੰਜਾਬ ਦੇ ਸਕੂਲਾਂ ਅੰਦਰ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਤਸਵੀਰ-17ਦੀਨਾ3-ਸਕੂਲ ਦੀ ਨਵੀਂ ਉਸਾਰੀ ਗਈ ਇਮਾਰਤ ਸਕੂਲ ਨੂੰ ਸਮਰਪਿਤ ਕਰਨ ਮੌਕੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਤੇ ਹੋਰ।