ਜ਼ਿਲ੍ਹਾ ਗੁਰਦਾਸਪੁਰ ਵਿੱਚ ਖੁੱਲੇ 35 ਆਮ ਆਦਮੀ ਕਲੀਨਿਕਾਂ ਨੇ ਆਮ ਆਦਮੀ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ

ਗੁਰਦਾਸਪੁਰ ਪੰਜਾਬ ਮਾਝਾ

16 ਮਈ ਤੱਕ 131777 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ

38981 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈਸਟ

ਗੁਰਦਾਸਪੁਰ, 18 ਮਈ (Damanpreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹ ਕੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 35 ਆਮ ਆਦਮੀ ਕਲੀਨਿਕ ਆਮ ਆਦਮੀ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਵਿੱਚ 16 ਮਈ 2023 ਤੱਕ 131777 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ ਹੈ ਅਤੇ ਇਸਦੇ ਨਾਲ 38981 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈਸਟ ਹੋਏ ਹਨ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ 15 ਅਗਸਤ 2022 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਸਾਣੀਆਂ ਅਤੇ ਭੋਪੁਰ ਸੈਦਾਂ ਪਿੰਡਾਂ ਵਿੱਚ ਦੋ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ। ਇਸ ਤੋਂ ਬਾਅਦ ਦੂਸਰੇ ਪੜਾਅ ਵਿੱਚ 27 ਜਨਵਰੀ 2023 ਨੂੰ 30 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ 3 ਮਈ 2023 ਨੂੰ 3 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਅਰਪਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਜਿਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਜੋ ਪਹਿਲਾਂ ਕਦੇ ਨਹੀਂ ਕੀਤਾ ਗਿਆ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ `ਚ ਕੁੱਲ 48 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 178 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਆਮ ਆਦਮੀ ਕਲੀਨਿਕ ਚ ਇਲਾਜ ਕਰਵਾਉਣ ਆਏ ਮਰੀਜ਼ਾਂ ਦਾ ਕਹਿਣਾ ਹੈ ਕਿ ਇਹ ਕਲੀਨਿਕ ਖੁੱਲਣ ਨਾਲ ਹਸਪਤਾਲਾਂ ਦੀਆਂ ਲੰਮੀਆਂ ਉਡੀਕ ਲਾਈਨਾਂ ਤੋਂ ਛੁਟਕਾਰਾ ਮਿਲਿਆ ਹੈ ਤੇ ਹੁਣ ਕਲੀਨਿਕਚ ਨਾਲੋ ਨਾਲ ਇਲਾਜ ਦੀਆਂ ਮਿਆਰੀ ਸਹੂਲਤਾਵਾਂ ਮਿਲ ਰਹੀਆਂ ਹਨ।

Leave a Reply

Your email address will not be published. Required fields are marked *