ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ

ਗੁਰਦਾਸਪੁਰ ਪੰਜਾਬ ਮਾਝਾ

ਸ਼ਹਿਰ ਵਿੱਚ ਅਤਿ ਆਧੁਨਿਕ ਸਟਰੀਟ ਲਾਈਟਸ ਲਗਾਉਣ ਦੀ ਸ਼ੁਰੂਆਤ

ਬਟਾਲਾ , 20 ਮਈ (Damanpreet singh ) ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿੱਚ ਅਤਿ ਆਧੁਨਿਕ ਸਟਰੀਟ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਸਡੀਐਮ ਡਾ ਸ਼ਾਇਰੀ ਭੰਡਾਰੀ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਕੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਹਲਕੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਮਹਿਜ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ।

ਉਨਾਂ ਦੱਸਿਆ ਕਿ ਸਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌੇਕੇ ਗੱਲ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
।।।।।।।

Leave a Reply

Your email address will not be published. Required fields are marked *