ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੀ ਰਹਿਨੁਮਾਈ ਵਿੱਚ ਜਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਸਮੇਤ 16 ਪਿੰਡਾਂ ਦੇ ਮੋਜੂਦਾ ਸਰਪੰਚ ਆਮ ਆਦਮੀ ਪਾਰਟੀ ਵਿੱਚ ਸਾਮਲ

ਪੰਜਾਬ ਮਾਝਾ


ਆਮ ਆਦਮੀ ਪਾਰਟੀ ਨੂੰ ਮਿਲਿਆ 16 ਪਿੰਡਾਂ ਦਾ ਸਮਰਥਨ, ਪਾਰਟੀ ਨੂੰ ਮਿਲੀ ਮਜਬੂਤੀ
ਜਿਲ੍ਹਾ ਪ੍ਰੀਸਦ ਮੈਂਬਰ ਅਤੇ ਸਰਪੰਚਾਂ-ਪੰਚਾਂ ਦਾ ਪਾਰਟੀ ਵਿੱਚ ਸਾਮਲ ਹੋਣ ਤੇ ਸਿਰੋਪੇ ਭੇਂਟ ਕਰਕੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕੀਤਾ ਸਵਾਗਤ

ਪਠਾਨਕੋਟ: 21 ਮਈ 2023 (Damanpreet singh ) ਅੱਜ ਵਿਧਾਨ ਸਭਾ ਹਲਕਾ ਭੋਆ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ ਅੱਜ ਜਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਸਮੇਤ 16 ਪਿੰਡਾਂ ਦੇ ਮੋਜੂਦਾ ਸਰਪੰਚ ਅੱਜ ਅਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋਣ ਤੇ ਉਹ ਜਿਲ੍ਹਾ ਪ੍ਰੀਸਦ ਮੈਂਬਰ ਅਤੇ ਸਾਰੇ ਸਰਪੰਚਾਂ ਦਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਤੇ ਭਰਵਾ ਸਵਾਗਤ ਕਰਦੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਵਿਖੇ ਸਥਿਤ ਅਪਣੇ ਪਿੰਡ ਕਟਾਰੂਚੱਕ ਵਿਖੇ ਇੱਕ ਪ੍ਰੈਸ ਕਾਨਫਰੰਸ ਦੋਰਾਨ ਕੀਤਾ।
ਜਿਕਰਯੋਗ ਹੈ ਕਿ ਇਸ ਮੋਕੇ ਤੇ ਅੱਜ ਜਿਲ੍ਹਾ ਪ੍ਰੀਸਦ ਮੈਂਬਰ ਅਤੇ ਹੋਰ ਵੱਖ ਵੱਖ ਪਾਰਟੀਆਂ ਦੇ ਸਰਪੰਚ ਅਤੇ ਆਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਤੋਂ ਇਲਾਵਾ ਵੱਖ ਵੱਖ 16 ਪਿੰਡਾਂ ਦੇ ਸਰਪੰਚ ਜਿਨ੍ਹਾਂ ਵਿੱਚ ਸ੍ਰੀ ਰਜਿੰਦਰ ਸਿੰਘ ਭਿੱਲਾ ਸਰਪੰਚ ਬਨੀਲੋਧੀ, ਸ੍ਰੀ ਸੋਹਣ ਲਾਲ ਸਰਪੰਚ ਭਟੋਆ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਸ੍ਰੀਮ੍ਰਤੀ ਕਮਲਾ ਸਰਪੰਚ ਜਗਤਪੁਰ ਜੱਟਾਂ, ਸ੍ਰੀਮਤੀ ਕਿਰਨ ਬਾਲਾ ਸਰਪੰਚ ਪਿੰਡ ਚੌਹਾਨ, ਸ੍ਰੀ ਅਸਵਨੀ ਕੁਮਾਰ ਸਰਪੰਚ ਪਿੰਡ ਚਸਮਾਂ, ਸ੍ਰੀ ਅਭਿਸੈਕ ਸਰਮਾ ਸਰਪੰਚ ਸੁੰਦਰ ਚੱਕ, ਸ੍ਰੀ ਪੁਰਸ਼ੋਤਮ ਲਾਲ ਸਰਪੰਚ ਨਕੋਲੀ, ਸ੍ਰੀ ਰਾਕੇਸ਼ ਕੁਮਾਰ ਸਰਪੰਚ ਸੈਦੋਵਾਲ, ਸ੍ਰੀਮਤੀ ਸ਼ੁਭਲਤਾ ਸਰਪੰਚ ਰਾਜੀ, ਸ੍ਰੀ ਬੋਧਰਾਜ ਸਰਪੰਚ ਬੇਹਦੋਚੱਕ, ਸ੍ਰੀ ਭਜਨ ਲਾਲ ਸਰਪੰਚ ਫਤਹਿਪੁਰ, ਸ੍ਰੀ ਬੂਟਾ ਰਾਮ ਸਰਪੰਚ ਜਕਰੋਰ, ਸ੍ਰੀ ਪਰਵੀਨ ਕੁਮਾਰ ਸਰਪੰਚ ਮਸਤਪੁਰ, ਸ੍ਰੀ ਰਾਜ ਕੁਮਾਰ ਸਰਪੰਚ ਲਾੜ੍ਹੀ 318, ਸ. ਸੁਖਦੇਵ ਸਿੰਘ ਮੈਂਬਰ ਲਾੜ੍ਹੀ 318,ਸ. ਜਸਵੰਤ ਸਿੰਘ ਸਾਬਕਾ ਚੇਅਰਮੈਨ ਨਰੋਟ ਜੈਮਲ ਸਿੰਘ ਆਦਿ ਸਾਮਲ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤ ਲਈ ਕੰਮ ਕਰਦੀ ਹੈ ਅਤੇ ਪਾਰਟੀ ਦੀ ਲੋਕ ਪਿ੍ਰਯਤਾ ਵਧਦੀ ਦੇਖ ਕੇ ਹੀ ਵੱਖ ਵੱਖ ਪਾਰਟੀਆਂ ਦੇ ਆਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ।
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦਾ ਸਿਰੋਪਾ ਪਾ ਕੇ ਇਨ੍ਹਾਂ ਸਾਰੇ ਪੰਚਾਂ-ਸਰਪੰਚਾਂ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਸੁਸ਼ੀਲ ਕੁਮਾਰ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ ਸਤਕਾਰ ਦਿੱਤਾ ਜਾਵੈਗਾ। ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 14 ਮਹੀਨੇ ਦੇ ਕਾਰਜਕਾਲ ਵਿੱਚ ਜੋ ਰਿਕਾਰਡ ਤੋੜ ਵਿਕਾਸ ਕੀਤਾ ਹੈ ਉਹ ਜੱਗਜਾਹਿਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰਕੇ ਲੋਕਾਂ ਦੇ ਦਿੱਲ ਵਿੱਚ ਜਗ੍ਹਾ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 14 ਮਹੀਨਿਆਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੇ ਲੋਕਾਂ ਦੀ ਚੰਗੀ ਸਿਹਤ ਲਈ ਪਿੰਡਾਂ-ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ, ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ, ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ, 2004 ਤੋਂ ਬੰਦ ਹੋਈ ਪੰਜਾਬ ਸਰਕਾਰ ਦੀ ਪੈਨਸ਼ਨਾਂ ਨੂੰ ਦੁਬਾਰਾ ਬਹਾਲ ਕੀਤਾ, ਸਗੋਂ ਮਗਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀ ਦਿਹਾੜੀ ਵਿੱਚ ਵੀ ਵਾਧਾ ਕੀਤਾ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਵੀ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਲੜ੍ਹੀ ਇੱਥੇ ਹੀ ਖਤਮ ਨਹੀਂ ਹੋ ਜਾਂਦੀ ਸਗੋਂ ਸਿੱਖਿਆ ਦੇ ਖੇਤਰ ਵਿੱਚ ਵੀ ਰਿਕਾਰਡ ਤੋੜ ਕੰਮ ਕੀਤੇ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਇਨ੍ਹਾਂ ਸਕੂਲਾਂ ਨੂੰ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ ਅਤੇ ਜੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾ ਰਹੇ ਸਨ। ਸਰਕਾਰੀ ਸਕੂਲਾਂ ਵਿੱਚ ਕੁਆਲਿਟੀ ਵਾਲੀ ਸਿੱਖਿਆ ਨੂੰ ਦੇਖ ਕੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੇ ਵੀ ਹੁਣ ਸਰਕਾਰੀ ਸਕੂਲਾਂ ਵੱਲ ਰੁੱਖ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਵਰਤਮਾਨ ਸਮੇਂ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਫ੍ਰੀ ਕਰਕੇ 90 ਪ੍ਰਤੀਸ਼ਤ ਲੋਕਾਂ ਦੇ ਬਿਜਲੀ ਬਿੱਲ ਜੀਰੋ ਕਰ ਦਿੱਤੇ ਹਨ ਅਤੇ ਦੋ ਮਹੀਨਿਆਂ ਦੋਰਾਨ 600 ਯੂਨਿਟ ਬਿਜਲੀ ਦੇ ਫ੍ਰੀ ਦੀ ਸਹੂਲਤ ਦਾ ਲਾਭ ਪੰਜਾਬ ਦੇ ਵਾਸੀ ਲੈ ਰਹੇ ਹਨ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਛੇਤੀ ਹੀ ਪੂਰਾ ਕੀਤਾ ਜਾਵੇਗਾ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪਾਰਟੀ ਕਾਰਜਕਰਤਾ ਸਰਵਸ੍ਰੀ ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਖੁਸਬੀਰ ਕਾਟਲ , ਬਲਾਕ ਪ੍ਰਧਾਨ ਕੁਲਵੰਤ ਸਿੰਘ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਤਰਸੇਮ ਸਿੰਘ ਸਾਬਕਾ ਸਰਪੰਚ ਤਾਰਾਗੜ੍ਹ, ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

Leave a Reply

Your email address will not be published. Required fields are marked *