

ਬਟਾਲਾ, 22 ਮਈ (Damanpreet singh ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸੂਬੇ ਅੰਦਰ ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਖੇਡਾਂ ਦੇ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਪਿੰਡ ਬੁੱਢਾ ਕੋਟ ਵਿਖੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਉਪੰਰਤ ਆਪਣੇ ਸੰਬੋਧਨ ਵਿੱਚ ਕੀਤਾ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ, ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਵਿਭਾਗ ਵਲੋਂ ਰਾਜ ਭਰ ਅੰਦਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਅੰਦਰ ਮੁੜ ਖੇਡ ਸੱਭਿਆਚਾਰਕ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ, ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ।