ਫੌਜ਼ ਭਰਤੀ ਦੇ ਲਈ ਥੇਹ ਕਾਂਜਲਾ ਵਿਖੇ ਸਰੀਰਕ ਸਿੱਖਿਆ ਦੀ ਮੁਫ਼ਤ ਸਿਖਲਾਈ 24 ਮਈ ਤੋਂ ਸ਼ੁਰੂ ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨ-ਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨ ਲੈ ਸਕਣਗੇ ਭਾਗ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 22 ਮਈ (Damanpreet singh) – ਸੀ-ਪਾਈਟ ਕੈਂਪ ਥੇਹ ਕਾਂਜਲਾ ਦੇ ਕੈਂਪ ਇੰਚਾਰਜ ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਜੋ ਯੁਵਕ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ ,ਉਨ੍ਹਾਂ ਯੁਵਕਾਂ ਦੀ ਸਰੀਰਕ ਸਿੱਖਿਆ ਦੀ ਤਿਆਰੀ ਦੇ ਲਈ ਥੇਹ ਕਾਂਜਲਾ ਵਿਖੇ ਸਿਖਲਾਈ 24 ਮਈ 2023 ਤੋਂ ਸ਼ੁਰੂ ਹੋ ਰਹੀ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।

ਉਨ੍ਹਾਂ ਦੱਸਿਆ ਕਿ ਸਰੀਰਕ ਸਿੱਖਿਆ ਦੀ ਤਿਆਰੀ ਕਰਨ ਦੇ ਜਲੰਧਰ, ਕਪੂਰਥਲਾ, ਤਰਨ-ਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਸਵੇਰੇ 07:30 ਵਜੇ ਤੋਂ 11 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ) ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਉਣ ਸਮੇਂ ਨਤੀਜੇ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ,ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਦਾ ਰਿਹਾਇਸ਼ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ (ਖਾਤਾ ਚਾਲੂ ਹਾਲਤ ਵਿੱਚ ਹੋਵੇ),ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ,ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ,ਕੱਦ 5 ਫੁੱਟ 7 ਇੰਚ ਹੋਣਾ ਲਾਜ਼ਮੀ ਹੋਵੇਗਾ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ 78891-75575 ਅਤੇ 88728-02046 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *