12ਵੀਂ ਦੀ ਪ੍ਰੀਖਿਆ ‘ਚ ਗੁਰਦਾਸਪੁਰ ਜ਼ਿਲਾ ਪੂਰੇ ਪੰਜਾਬ ਵਿੱਚ ਮੋਹਰੀ : ਸ਼ਮਸੇਰ ਸਿੰਘ

ਗੁਰਦਾਸਪੁਰ ਪੰਜਾਬ ਮਾਝਾ

ਦੀਨਾਨਗਰ, 25 ਮਈ (Damanpreet singh )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ‘ਚ ਜ਼ਿਲਾ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 96.91 ਰਹੀ ਅਤੇ ਜ਼ਿਲਾ ਗੁਰਦਾਸਪੁਰ ਪੰਜਾਬ ਦੇ ਸਾਰੇ ਜ਼ਿਲਿਆ ‘ਚੋਂ ਅੱਵਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪ੍ਰੀਖਿਆ ‘ਚ ਗੁਰਦਾਸਪੁਰ ਦੇ ਸਭ ਤੋਂ ਵੱਧ ਪਾਸ ਪ੍ਰਤੀਸ਼ਤਾ ਹੋਣ ਕਰ ਕੇ ਪੂਰੇ ਪੰਜਾਬ ‘ਚੋਂ ਮੋਹਰੀ ਜ਼ਿਲਾ ਬਣਿਆ ਹੈ, ਜੋ ਕਿ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਅਗਵਾਈ ਕਰ ਰਹੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਜੋ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦਾ ਜੋ ਉਪਰਾਲਾ ਕੀਤਾ ਸੀ ਉਹ ਅੱਜ ਕਾਮਯਾਬ ਹੁੰਦਾ ਦਿਖਾਈ ਦੇ ਰਿਹਾ ਹੈ ਉਨ੍ਹਾਂ ਅਧਿਆਪਕਾਂ, ਵਿਦਿਆਰਥੀਆ ਤੇ ਮਾਪਿਆ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਸਖਤ ਮਿਹਨਤ ਨਾਲ ਇਹ ਸਭ ਸੰਭਵ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *