ਬੀਤੇ ਕੱਲ ਆਏ ਯੂ ਪੀ ਐਸ ਸੀ ਦੇ ਨਤੀਜਿਆਂ ਵਿੱਚ 492ਵਾਂ ਰੈਂਕ ਹਾਸਲ ਕਰਨ ਵਾਲੀ ਪੰਜਾਬ ਦੀ ਧੀ ਰੂਸ਼ਾਲੀ ਕਲੇਰ ਨੂੰ ਵਧਾਈ ਦੇਣ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਨੇਤਾ ਤੇ ਜ਼ਿਲਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਿਸ਼ੇਸ਼ ਤੌਰ ਤੇ ਜਲੰਧਰ ਉਹਨਾ ਦੇ ਘਰ ਪਹੁੰਚੇ, ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਕਿਹਾ ਕਿ ਛੋਟੀ ਉਮਰ ਵਿਚ ਹੀ ਰੁਸ਼ਾਲੀ ਕਲੇਰ ਨੇ ਬਹੁਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਿਸਤੇ ਉਨ੍ਹਾਂ ਦੇ ਮਾਂ ਪਿਓ ਭੈਣ ਭਰਾਵਾਂ ਦੇ ਨਾਲ ਸਮੁੱਚੇ ਪੰਜਾਬੀਆਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ,, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਜਲਦੀ ਹੀ ਉਹ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਨਾਲ ਰੁਸ਼ਾਲੀ ਕਲੇਰ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਇਕ ਮੁਲਾਕਾਤ ਕਰਵਾਉਣਗੇ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਮੁੱਚੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੜ੍ਹਾਈ ਵੱਲ ਧਿਆਨ ਦੇਣ,ਉਹਨਾ ਨੇ ਕਿਹਾ ਕਿ ਪੰਜਾਬ ਸਰਕਾਰ ਪੜ੍ਹਨ ਵਾਲੇ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰੇਗੀ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਲੰਧਰ ਦੇ ਮੈਂਬਰ ਪਾਰਲੀਮੈਂਟ ਸ੍ਰੀ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਨੇਤਾ ਜਗਬੀਰ ਬਰਾੜ, ਸਟੀਵਨ ਕਲੇਰ ਆਦਿ ਹਾਜ਼ਰ ਸਨ
