ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਬਨੀ ਲੋਧੀ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਕਮਿਊਨਿਟੀ ਹਾਲ, ਲੋਕਾਂ ਨੂੰ ਕੀਤਾ ਸਮਰਪਿਤ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜਨ ਭਲਾਈ ਨੀਤਿਆਂ ਨੂੰ ਦੇਖਦੇ ਹੋਰਨਾਂ ਪਾਰਟੀਆਂ ਦੇ ਕਾਰਜਕਰਤਾ ਹੋ ਰਹੇ ਆਮ ਆਦਮੀ ਪਾਰਟੀ ਵਿੱਚ ਸਾਮਲ-ਸ੍ਰੀ ਲਾਲ ਚੰਦ ਕਟਾਰੂਚੱਕ ਭਵਿੱਖ ਵਿੱਚ ਵਿਧਾਨ ਸਭਾ ਹਲਕਾ ਭੋਆ ਨੂੰ ਵਿਕਾਸ ਦੇ ਲਈ ਹੋਰ ਵੀ ਦਿੱਤੀਆਂ ਜਾ ਰਹੀਆਂ ਹਨ ਸੋਗਾਤਾਂ

ਪੰਜਾਬ ਮਾਝਾ

ਪਠਾਨਕੋਟ੍ਹ, 11 ਜੂਨ 2023( Damanpreet singh )-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਜਨ ਭਲਾਈ ਕੰਮਾਂ ਨੂੰ ਵੇਖਦਿਆਂ ਭਾਰੀ ਸੰਖਿਆ ਵਿੱਚ ਵੱਖ ਵੱਖ ਪਾਰਟੀਆਂ ਤੋਂ ਲੋਕ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਰਾਹਨਾ ਕਰ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਵਿਖੇ ਬਣਾਏ ਕਮਿਊਨਿਟੀ ਹਾਲ ਦਾ ਉਦਘਾਟਣ ਕਰਨ ਮਗਰੋਂ ਕੀਤਾ। ਜਿਕਰਯੋਗ ਹੈ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਕਮਿਊਨਿਟੀ ਹਾਲ ਦੇ ਉਦਘਾਟਣ ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਸਨ ਅਤੇ ਉਨ੍ਹਾਂ ਵੱਲੋਂ ਅੱਾਜ ਕਮਿਊਨਿਟੀ ਹਾਲ ਦਾ ਉਦਘਾਟਣ ਕਰਕੇ ਜਨਤਾਂ ਨੂੰ ਸਮਰਪਿਤ ਕੀਤਾ ਗਿਆ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਬਹੁਤ ਹੀ ਖੁਸੀ ਦੀ ਗੱਲ ਹੈ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਦੇ ਲੋਕਾਂ ਨੂੰ ਕਮਿਊਨਿਟੀ ਹਾਲ ਦਾ ਤੋਹਫਾ ਮਿਲਿਆ ਹੈ ਅਤੇ ਇਸ ਕਮਿਊਨਿਟੀ ਹਾਲ ਦਾ ਫਾਇਦਾ ਇਕੱਲੇ ਬਨੀ ਲੋਧੀ ਪਿੰਡ ਦੇ ਲੋਕਾਂ ਨੂੰ ਹੀ ਨਹੀਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਜਨ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜੀ ਦੀ ਦੂਰਅੰਦੇਸੀ ਦੇ ਚਲਦਿਆਂ ਹੁਣ ਵੱਖ ਵੱਖ ਜਿਲੇਆਂ ਵਿੱਚ ਜਾ ਕੇ ਕੈਬਨਿਟ ਦੀਆਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਇੱਕ ਹੀ ਸਥਾਨ ਤੇ ਪੂਰਾ ਮੰਤਰੀ ਮੰਡਲ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੋਜੂਦ ਹੁੰਦੇ ਹਨ ਅਜਿਹੇ ਮੋਕਿਆਂ ਦੇ ਖੁੱਲਾ ਦਰਬਾਰ ਲਗਾ ਕੇ ਮੋਕੇ ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਵੀ ਹੱਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨ ਮਾਨਸਾ ਵਿਖੇ ਕੀਤੀ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੱਡਾ ਇਤਹਾਸਿਕ ਫੈਂਸਲਾ ਲਿਆ ਗਿਆ ਅਤੇ ਕਰੀਬ 14200 ਕਰਮਚਾਰੀਆਂ ਨੂੰ ਜੋ ਠੇਕੇ ਤੇ ਕੰਮ ਕਰ ਰਹੇ ਸਨ ਉਨ੍ਹਾ ਨੂੰ ਰੈਗੂਲਰ ਕਰਨ ਦਾ ਫੈਂਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਜੋ ਵੀ ਜਨਤਾ ਲਾਲ ਬਾਅਦਾ ਕੀਤਾ ਜਾਂਦਾ ਹੈ ਉਨ੍ਹਾਂ ਵਾਅਦਿਆਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 14 ਮਹੀਨਿਆਂ ਦੇ ਦੋਰਾਨ ਹਰ ਰੋਜ ਲੋਕਾਂ ਨੂੰ ਆਰਥਿਕ ਲਾਭ ਪਹੁੰਚਾਉਂਣ ਵਾਲਾ ਫੈਂਸਲਾ ਮੁੱਖ ਮੰਤਰੀ ਪੰਜਾਬ ਵੱਲੋਂ ਲਿਆ ਜਾਂਦਾ ਹੈ। ਇਸ ਸਮੇ ਪੰਜਾਬ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ 600 ਯੂਨਿਟ ਬਿਜਲੀ ਫ੍ਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਕਾਰਜਕਾਲ ਦੋਰਾਨ ਕਰੀਬ 29 ਹਜਾਰ ਲੋਕਾਂ ਨੂੰ ਸਰਕਾਰੀ ਨੋਕਰੀਆਂ ਦਿੱਤੀਆਂ ਹਨ ਅਤੇ ਇਸ ਵਿੱਚ ਵੱਡੀ ਗੱਲ ਇਹ ਹੈ ਕਿ ਇਹ ਨੋਕਰੀਆਂ ਬਿਨ੍ਹਾਂ ਕਿਸੇ ਸਿਫਾਰਿਸ ਦੇ ਬਿਨ੍ਹਾਂ ਕਿਸੇ ਤੋਂ ਪੈਸੇ ਲਿਆ ਸਰਕਾਰੀ ਨੋਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਪਣੇ ਵਿਧਾਨ ਸਭਾ ਹਲਕੇ ਭੋਆ ਨੂੰ ਆਉਂਣ ਵਾਲੇ ਸਮੇਂ ਦੋਰਾਨ ਹੋਰ ਵੀ ਸੁਗਾਤਾਂ ਦਿੱਤੀਆਂ ਜਾਣਗੀਆਂ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਜਿੰਦਰ ਭਿੱਲਾ ਸਰਪੰਚ ਪਿੰਡ ਬਨੀ ਲੋਧੀ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਖੁਸਬੀਰ ਕਾਟਲ ਕੋਆਰਡੀਨੇਟਰ, ਤਰਸੇਮ ਤਾਰਾਗੜ੍ਹ ਸਮਿਤੀ ਮੈਂਬਰ, ਸੋਹਣ ਲਾਲ , ਠਾਕੁਰ ਡਿੰਪਲ ਸਰਪੰਚ ਕਥਲੋਰ, ਬਲਜਿੰਦਰ ਕੌਰ , ਸੈਲੀ ਸਰਮਾ, ਸੁਨੀਲ ਭੋਆ, ਸਿਵ ਨਰੋਟ, ਸੰਦੀਪ ਸਰਨਾ, ਭੁਪਿੰਦਰ ਸਿੰਘ, ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।
ਬਾੱਕਸ ਲਈ—ਆਮ ਆਦਮੀ ਪਾਰਟੀ ਦੀਆਂ ਜਨ ਭਲਾਈ ਨੀਤਿਆਂ ਨੂੰ ਦੇਖਦਿਆਂ ਵੱਖ ਵੱਖ ਪਾਰਟੀਆਂ ਦੇ ਕਾਰਜਕਰਤਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਦੀ ਰਿਹਨੁਮਾਈ ਹੇਠ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਈਆ। ਪਿੰਡ ਬਨੀ ਲੋਧੀ ਦੇ ਸਰਪੰਚ ਰਜਿੰਦਰ ਭਿੱਲਾ ਦੀ ਰਹਿਨੁਮਾਈ ਹੇਠ ਹਰਬੰਸ ਲਾਲ ਮੈਂਬਰ ਪੰਚਾਇਤ, ਬ੍ਰਹਮਰਤਨ ਮੈਂਬਰ ਪੰਚਾਇਤ, ਵਿਜੈ ਸਿੰਘ ਮੈਂਬਰ ਪੰਚਾਇਤ, ਸੁਰਿੰਦਰ ਕੁਮਾਰ ਮੈਂਬਰ ਪੰਚਾਇਤ, ਸੁਨੀਤਾ ਦੇਵੀ ਮੈਂਬਰ ਪੰਚਾਇਤ, ਜਗਦੀਸ ਲਾਲ ਮੈਂਬਰ ਪੰਚਾਇਤ ਅਤੇ ਪਿੰਡ ਐਂਮਾਂ ਮੁਗਲਾਂ ਦੀ ਪੂਰੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਈ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੇ ਪਾਰਟੀ ਵਿੱਚ ਸਾਮਲ ਕਾਰਜਕਰਤਾਵਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਭਰੋਸਾ ਦਿਲਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਬਣਦਾ ਮਾਨ ਸਨਮਾਨ ਦਿੱਤਾ ਜਾਵੈਗਾ।

Leave a Reply

Your email address will not be published. Required fields are marked *