30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 23 ਜੂਨ (Damanpreet Singh ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ 30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ ਨੇ ਅਧਿਕਾਰੀਆਂ ਨੇ ਹਦਾਇਤ ਕੀਤੀ ਉਹ ਸਮਾਗਮ ਦੀਆਂ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦੇਣ ਤਾਂ ਜੋ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਛੋਟਾ ਘੱਲੂਘਾਰਾ ਦੇ ਸ਼ਹੀਦੀ ਸਮਾਗਮ ਮੌਕੇ ਪੰਜਾਬ ਸਰਕਾਰ ਨੇ ਨੁਮਾਇੰਦੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿੱਚ ਬਣਾਈ ਗਈ ਇਥੋਂ ਦੇ ਇਤਿਹਾਸ ਨਾਲ ਸਬੰਧਤ ਗੈਲ਼ਰੀ ਦਾ ਉਦਘਾਟਨ ਵੀ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਕਾਹਨੂੰਵਾਨ ਸ. ਸੁਖਵਿੰਦਰ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਪ੍ਰੋ. ਰਾਜ ਕੁਮਾਰ ਸ਼ਰਮਾ, ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *