ਗੁਰਦਾਸਪੁਰ, 1 ਜੁਲਾਈ (Damanpreet Singh ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਅਕੈਡਮੀ ਵਿਖੇ ਵਿਦਿਆਰਥੀਆਂ ਵਿਚਾਲੇ ਰੰਗਾਰੰਗ ਪ੍ਰੋਗਰਾਮ ਅਤੇ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਬੀ.ਏ ਇੰਨਫੋਟੈਕ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾ ਵਿਅਿਦਾਰਥੀਆਂ ਵਿਚਾਲੇ ਕੰਪਿਊਟਰ ਕੋਰਸ ਸਬੰਧੀ ਵੱਖ ਵੱਖ ਮੁਕਾਬਲੇ ਕਰਵਾਏ ਗਏ ਜਿਹਨਾਂ ਵਿੱਚ ਪਾਈਥਮ, ਬੇਸਿਕ ਕੰਪਿਊਟਰ ਅਤੇ ਵੈਬ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਉਪਰੰਤ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਹਨਾਂ ਵਿੱਚ ਲੂਡੋ, ਕਰੈਮਬੋਰਡ, ਚੈਸ ਦੇ ਮੁਕਾਬਲੇ ਕਰਵਾਏ ਗਏ ਅਤੇ ਇਹ ਮੁਕਾਬਲੇ ਬੜੇ ਰੌਚਕ ਰਹੇ। ਇਸ ਤੋਂ ਇਲਾਵ ਹੋਰ ਵੀ ਕਈ ਵੱਖ ਵੱਖ ਮੁਕਾਬਲੇ ਕਰਵਾਏ ਜਿਹਨਾਂ ਵਿੱਚ ਡਾਂਸ, ਭੰਗੜਾ ਅਤੇ ਗਾਇਕੀ ਦੇ ਮੁਕਾਬਲੇ ਕਰਵਾਏ ਗਏ। ਇੰਜੀ.ਸੰਦੀਪ ਕੁਮਾਰ ਨੇ ਅੱਗੇ ਦੱਸਿਆ ਗਿਆ ਕਿ ਅੱਜ ਦਾ ਜੋ ਪ੍ਰੋਗਰਾਮ ਉਲੀਕਿਆਂ ਗਿਆ ਸੀ ਉਸਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦਾ ਹੈ ਅਤੇ ਵਿਦਿਆਰਥੀਆਂ ਨੇ ਅੱਜ ਆਪਣੀ ਪ੍ਰਤਿਭਾ ਪੇਸ਼ ਕੀਤੀ। ਉਹਨਾਂ ਕਿਹਾ ਕਿ ਅਕਸਰ ਦੇਖਣ ਨੂੰ ਮਿਲਿਆ ਹੈ ਕਿ ਕਈ ਬੱਚੇ ਪੜਾਈ ਵਿੱਚ ਬਹੁਤ ਵਧੀਆ ਹੁੰਦੇ ਹਨ ਪਰੰਤੂ ਜਦੋਂ ਉਹ ਜਿਆਦਾ ਲੋਕਾਂ ਵਿੱਚ ਬੈਠਦੇ ਹਨ ਤਾਂ ਆਤਮ ਵਿਸ਼ਵਾਸ ਦੀ ਕਮੀ ਹੋਣ ਕਾਰਨ ਉਹ ਖੁਦ ਨੂੰ ਕਮਜ਼ੋਰ ਸਮਝਦੇ ਹਨ। ਇਸੇ ਮਕਸਦ ਨੂੰ ਲੈ ਕੇ ਸੀ.ਬੀ.ਏ ਇੰਨਫੋਟੈਕ ਲਗਾਤਾਰ ਆਪਣੀਆਂ ਵਧੀਆ ਸੇਵਾਵਾਂ ਦੇ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸੀ.ਬੀ.ਏ ਇੰਨਫੋਟੈਕ ਵਲੋਂ ਸਨਮਾਨ ਪੱਤਰ ਵੀ ਦਿੱਤੇ ਗਏ। ਇਸ ਮੌਕੇ ਪਹੁੰਚੇ ਵੱਖ-ਵੱਖ ਵਿਦਿਆਰਥੀਆਂ ਨੇ ਸੀ.ਬੀ.ਏ ਇੰਨਫੋਟੈਕ ਵਲੋਂ ਕੰਪਿਊਟਰ ਅਤੇ ਆਈ.ਟੀ. ਨਾਲ ਸਬੰਧਤ ਦਿੱਤੀਆ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਪੂਰੇ ਜਿਲ੍ਹੇ ਅੰਦਰ ਸੀ.ਬੀ.ਏ ਇੰਨਫੋਟੈਕ ਨੇ ਆਪਣਾ ਵੱਖਰਾ ਮੁਕਾਮ ਬਣਾਇਆ ਅਤੇ ਹੁਣ ਤੱਕ ਸੀ.ਬੀ.ਏ ਇੰਨਫੋਟੈਕ ਦੇ ਬੱਚੇ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰ ਚੁੱਕੇ ਹਨ।
