



ਹੁਣ ਤੱਕ ਜ਼ਿਲਾ ਗੁਰਦਾਸਪੁਰ ਦੇ ਹਜ਼ਾਰਾਂ ਨੌਜਵਾਨ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਤੋਂ ਸਿਖਲਾਈ ਲੈ ਕੇ ਹੋ ਚੁੱਕੇ ਹਨ ਫ਼ੌਜ ਵਿੱਚ ਭਰਤੀ
ਤਿੰਨ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਕਰਵਾਈ ਜਾਂਦੀ ਹੈ ਤਿਆਰੀ
ਪੰਜਾਬ ਪੁਲਿਸ ਤੇ ਫ਼ੌਜ ਵਿੱਚ ਭਰਤੀ ਹੋਣ ਲਈ ਸਿਖਲਾਈ ਕੈਂਪ ਸ਼ੁਰੂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 7 ਜੁਲਾਈ (Damanpreet Singh) – ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸੀ-ਪਾਈਟ ਕੇਂਦਰ ਨੌਜਵਾਨਾਂ ਨੂੰ ਭਾਰਤੀ ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ ਅਤੇ ਸੀ.ਆਰ.ਪੀ.ਐੱਫ ਸਮੇਤ ਵੱਖ-ਵੱਖ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਯੋਗ ਬਣਾਉਣ ਦਾ ਬਹੁਤ ਵਧੀਆ ਉਪਰਾਲਾ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਾਲ 2005 ਵਿੱਚ ਸ਼ੁਰੂ ਕੀਤੇ ਇਸ ਸੀ-ਪਾਈਟ ਕੈਂਪ ਤੋਂ ਹੁਣ ਤੱਕ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹਜ਼ਾਰਾਂ ਹੀ ਨੌਜਵਾਨਾਂ ਸਿਖਲਾਈ ਲੈ ਕੇ ਫੌਜ ਸਮੇਤ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ।
ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਇੱਕ ਕੈਂਪ ਦੌਰਾਨ 100 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਇਹ ਕੈਂਪ ਤਿੰਨ ਮਹੀਨੇ ਦਾ ਹੁੰਦਾ ਹੈ। ਇਸ ਦੌਰਾਨ ਨੌਜਵਾਨਾਂ ਦਾ ਰਹਿਣ-ਸਹਿਣ ਬਿਲਕੁਲ ਮੁਫ਼ਤ ਹੁੰਦਾ ਹੈ ਅਤੇ ਉਨਾਂ ਨੂੰ ਤਿੰਨ ਟਾਈਮ ਦਾ ਖਾਣਾ ਵੀ ਦਿੱਤਾ ਜਾਂਦਾ ਹੈ। ਉਨਾਂ ਦੱਸਿਆ ਕਿ ਜਦੋਂ ਵੀ ਕੋਈ ਭਰਤੀ ਰੈਲੀ ਆਉਂਦੀ ਹੈ ਤਾਂ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 3 ਜੁਲਾਈ ਤੋਂ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਵਿਸ਼ੇਸ਼ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ ਜੋ ਕਿ 31 ਅਕਤੂਬਰ 2023 ਤੱਕ ਚੱਲੇਗਾ।
ਕੈਂਪ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸਿਖਲਾਈ ਕੈਂਪ ਦੌਰਾਨ ਕੋਚ ਸਾਹਿਬਾਨ ਵੱਲੋਂ ਨੌਜਵਾਨਾਂ ਨੂੰ ਫਿਜੀਕਲ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਉਨਾਂ ਦਾ ਫਿਜੀਕਲੀ ਹਰ ਉਹ ਈਵੈਂਟ ਕਰਵਾਇਆ ਜਾਂਦਾ ਹੈ ਜੋ ਫੌਜ ਦੀ ਭਰਤੀ ਦੌਰਾਨ ਫਿਜੀਕਲ ਟੈਸਟ ਵੇਲੇ ਹੁੰਦਾ ਹੈ। ਉਨਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਪੂਰੀ ਮਿਹਨਤ ਨਾਲ ਤਿੰਨ ਮਹੀਨੇ ਦੀ ਸਿਖਲਾਈ ਸੀ-ਪਾਈਟ ਕੈਂਪ ਤੋਂ ਕਰ ਲੈਂਦਾ ਹੈ ਤਾਂ ਉਹ ਬੜੀ ਅਸਾਨੀ ਨਾਲ ਫੌਜ ਦੀ ਭਰਤੀ ਵੇਲੇ ਸਾਰੇ ਸਰੀਰਕ ਟੈਸਟ ਪਾਸ ਕਰ ਲੈਂਦਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨੌਜਵਾਨਾਂ ਨੂੰ ਲਿਖਤੀ ਟੈਸਟ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ ਤਾਂ ਜੋ ਸਰੀਰਕ ਟੈਸਟ ਪਾਸ ਕਰਨ ਤੋਂ ਬਾਅਦ ਜੋ ਲਿਖਤੀ ਟੈਸਟ ਲਿਆ ਜਾਂਦਾ ਹੈ ਨੌਜਵਾਨ ਉਸ ਵਿਚੋਂ ਵੀ ਪਾਸ ਹੋ ਕੇ ਫੌਜ ਵਿੱਚ ਭਰਤੀ ਹੋ ਸਕਣ।
ਕੈਂਪ ਇੰਚਾਰਜ ਕੁਲਦੀਪ ਸਿੰਘ ਨੇ ਕਿਹਾ ਕਿ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਸਮੇਂ-ਸਮੇਂ ਇਹ ਸਿਖਲਾਈ ਕੈਂਪ ਚੱਲਦੇ ਰਹਿੰਦੇ ਹਨ ਅਤੇ ਜਿਹੜੇ ਨੌਜਵਾਨ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦੇ ਹਨ ਉਨਾਂ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਲਈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਰਦਾਨ ਹੈ। ਉਨਾਂ ਕਿਹਾ ਕਿ ਜਿਹੜੇ ਨੌਜਵਾਨ ਇਸ ਕੇਂਦਰ ਵਿੱਚ ਸਿਖਲਾਈ ਲੈਣੀ ਚਾਹੁੰਦੇ ਹਨ ਉਹ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਜਾਂ ਜ਼ਿਲਾ ਰੁਜ਼ਗਾਰ ਦਫ਼ਤਰ, ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਦਾ ਸੰਪਰਕ ਨੰਬਰ 94174-20125 ਹੈ।
Office District Public Relations Officer, Gurdaspur
C-PYTE Kendra Dera Baba Nanak provides free training for joining the army and other security forces
Till now, thousands of youths of district Gurdaspur have been recruited in the army after receiving training from C-PYTE Center Dera Baba Nanak.
Physical and written test preparation is conducted during the three month training program
Training camp for joining Punjab Police and Army started
Dera Baba Nanak/Gurdaspur, July 7 ( ) – The C-PYTE Center being run by the Punjab Government at Dera Baba Nanak, provides training to the youths of the Indian Army, Punjab Police, BSF and CRPF is making great effort to qualify for recruitment in various security forces. This C-PYTE camp was started by the Punjab government in the year 2005, till now thousands of youths of the border district of Gurdaspur are serving the country by taking training and joining the India Army and other security forces.
Kuldeep Singh, in-charge of C-PYTE Camp Dera Baba Nanak said that 100 youths are given free training during a camp and this camp lasts for three months. During this time, the living of the youth is absolutely free and they are also given three times meals a day. He said that whenever there is a recruitment rally, special training camps are also organized at C-PYTE Dera Baba Nanak. He said that a special training camp for joining the Punjab Police and Indian Army has been started from July 3 at C-PYTE Dera Baba Nanak which will continue till October 31, 2023.
Camp in-charge Kuldeep Singh said that during the training camp, physical training is given to the youth by the coaches and they are physically subjected to all the events that take place during the physical test during army recruitment. He said that when a young man completes three months of training at C-PYTE Camp with all his hard work, he easily clears all the physical tests at the time of army recruitment. He said that apart from this, the youth are also prepared for the written test so that after passing the physical test, the youth can also pass the written test and join the army.
Kuldeep Singh said that C-PYTE Dera Baba Nanak conducts these training camps from time to time and for those youths who want to join the army and serve the country, C-PYTE Center Dera Baba Nanak is a blessing. He said that the youth who want to get training in this center can contact C-PYTE Center Dera Baba Nanak or District Employment Office, Gurdaspur. He said that the contact number of C-PYTE Center Dera Baba Nanak is 94174-20125.