ਗੁਰਦਾਸਪੁਰ, 9 ਜੁਲਾਈ (Damanpreet Singh) – ਬੀਤੇ ਦਿਨ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਉੱਜ ਦਰਿਆ ਵਿੱਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਨਾਲ ਰਵੀ ਦਰਿਆ ਦੇ ਨਾਲ ਲੱਗਦੇ ਮਕੌੜਾ ਪੱਤਣ ਤੇ ਹੜ੍ਹ ਵਰਗੇ ਹਾਲਤਾਂ ਦਾ ਅੱਜ ਹਲਕਾ ਇੰਚਾਰਜ ਸ਼ਮਸੇਰ ਸਿੰਘ ਵੱਲੋਂ ਆਹਲਾਂ ਅਧਿਕਾਰੀਆਂ ਨਾਲ ਜਾਇਜ਼ਾ ਲਿਆ ਗਿਆ । ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਮਸੇਰ ਸਿੰਘ ਜੀ ਨੇ ਦੱਸਿਆ ਕਿ
ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਇਸ ਮੌਕੇ ਤੇ ਬੀ ਡੀ ਪੀ ਓ ਹੀਰਾ ਸਿੰਘ ਪੰਚਾਇਤ ਸੈਕਟਰੀ ਅਮੀਰ ਸਿੰਘ, ਖੇਤੀ ਬਾੜੀ ਵਿਭਾਗ ਤੋਂ ਮਨੀਸ਼ ਕੁਮਾਰ, ਪ੍ਰਿੰਸੀਪਲ ਸੁਖਦੇਵ , ਪ੍ਰਿੰਸੀਪਲ ਸੰਸਾਰ ਚੰਦ , ਦਰਮੇਸ ਕੁਮਾਰ, ਪੰਕਜ ਕੁਮਾਰ, ਸਰਪੰਚ ਜੋਧ ਸਿੰਘ, ਸਿਕੰਦਰ ਸਿੰਘ, ਸਾਂਝੀ ਰਾਮ ਆਦਿ ਹਾਜਿਰ ਸਨ।
