ਪਿੰਡ ਭੈਣੀ ਮੀਆਂ ਖਾਂ ਵਿਖੇ ਮਿਸ਼ਨ ’ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ ਅਬਾਦ ਕੈਂਪ ਦੌਰਾਨ 550 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਗੁਰਦਾਸਪੁਰ ਪੰਜਾਬ ਮਾਝਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ – ਡਿਪਟੀ ਕਮਿਸ਼ਨਰ

ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ – ਜਗਰੂਪ ਸੇਖਵਾਂ

ਭੈਣੀ ਮੀਆਂ ਖਾਂ/ਕਾਹਨੂੰਵਾਨ, 12 ਜੁਲਾਈ (Damanpreet singh ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਮਿਸ਼ਨ ’ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ਅੱਜ ਦੇ ਅਬਾਦ ਕੈਂਪ ਵਿੱਚ ਪਿੰਡ ਭੈਣੀ ਮੀਆਂ ਖਾਂ ਤੋਂ ਇਲਾਵਾ ਚੜਦੀ ਪੱਤੀ ਭੈਣੀ ਮੀਆਂ ਖਾਂ, ਬਾਗੜੀਆਂ ਪੁਰਾਣੀਆਂ, ਗੋਰਸਾਂ ਅਤੇ ਨਾਨੋਵਾਲ ਖੁਰਦ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅਬਾਦ ਕੈਂਪ ਦੌਰਾਨ 550 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਤਹਿਤ ਜਨ-ਸੁਣਵਾਈ ਕੈਂਪ ਲਗਾ ਕੇ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ।

ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ’ਸਰਕਾਰ ਤੁਹਾਡੇ ਦੁਆਰ’ ਦਾ ਜੋ ਨਾਅਰਾ ਦਿੱਤਾ ਗਿਆ ਹੈ, ਉਸ ਤਹਿਤ ਹੁਣ ਅਧਿਕਾਰੀ ਲੋਕਾਂ ਵਿੱਚ ਖੁਦ ਆ ਕੇ ਲੋਕ ਮਸਲਿਆਂ ਦਾ ਹੱਲ ਕਰ ਰਹੇ ਹਨ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੋਈ ਲੋਕ ਪੱਖੀ ਫੈਸਲੇ ਲੈ ਰਹੀ ਹੈ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਜਰੀਏ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ ਜਿਸ ਨਾਲ ਉਨਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ।

ਇਸ ਮੌਕੇ ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਿਵਲ ਸਰਜਨ ਡਾ. ਹਰਭਜਨ ਰਾਮ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਬਗੋਲ, ਕੁਲਵਿੰਦਰ ਸਿੰਘ ਗੁਨੋਪੁਰ, ਚਰਨਜੀਤ ਸਿੰਘ ਜਾਗੋਵਾਲ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਮੋਹਨ ਸਿੰਘ ਜਾਗੋਵਾਲ, ਗੁਰਦੇਵ ਸਿੰਘ ਨੈਣੇਕੋਟ, ਲਾਭ ਸਿੰਘ ਸੱਲੋਪੁਰ, ਮੁਖ਼ਤਾਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੋਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *