ਸ਼ਮਸ਼ੇਰ ਸਿੰਘ ਨੇ ਉੱਚ ਅਧਿਕਾਰੀਆਂ ਨਾਲ ਦੋਰਾਂਗਲਾ ਬਲਾਕ ਦਾ ਦੌਰਾ ਕੀਤਾ

ਗੁਰਦਾਸਪੁਰ ਪੰਜਾਬ ਮਾਝਾ

ਦੀਨਾਨਗਰ- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਉੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਧਾਨਸਭਾ ਹਲਕਾ ਦੀਨਾਨਗਰ ਦੇ ਦੋਰਾਂਗਲਾ ਬਲਾਕ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਤੇ ਉਹਨਾਂ ਦੇ ਨਾਲ ਐਸਡੀਐਮ ਦੀਨਾਨਗਰ ਅਰਵਿੰਦ ਕੁਮਾਰ, ਐਕਸੀਅਨ ਡ੍ਰੇਨੇਜ ਦਿਲਪ੍ਰੀਤ ਸਿੰਘ, ਐਕਸੀਅਨ ਮੰਡੀ ਬੋਰਡ ਬਲਦੇਵ ਦੇ ਇਲਾਵਾ ਐਸਡੀਓ ਮੰਡੀ ਬੋਰਡ ਅਸ਼ੋਕ ਕੁਮਾਰ, ਐਸਡੀਓ ਡ੍ਰੇਨੇਜ ਰਾਜ ਕੁਮਾਰ ਅਤੇ ਬੀਡੀਪੀਓ ਦੋਰਾਂਗਲਾ ਸ਼ੁਕਲਾ ਸ਼ਰਮਾ ਵੀ ਮੌਜੂਦ ਰਹੇ।

             ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਇਸ ਮੌਕੇ ਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਕਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਇਸ ਕੁਦਰਤੀ ਆਫਤ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜੀ ਹੈ ਅਤੇ ਲੋਕਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਕੁਦਰਤੀ ਆਫਤ ਕਾਰਨ ਜਿਨ੍ਹਾਂ ਲੋਕਾਂ ਦਾ ਵੀ ਨੁਕਸਾਨ ਹੋਇਆ ਹੈ, ਉਸਦੀ ਭਰਪਾਈ ਪੰਜਾਬ ਸਰਕਾਰ ਕਰੇਗੀ ਤਾਂ ਜੋ ਲੋਕਾਂ ਨੁੰ ਰਾਹਤ ਮਿਲ ਸਕੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਸਿੱਧੇ ਤੌਰ ਤੇ ਉਹਨਾਂ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਤੇ ਪ੍ਰਿੰਸੀਪਲ ਸੁਖਦੇਵ ਰਾਜ ,ਪ੍ਰਿੰਸੀਪਲ ਸੰਸਾਰ ਸਿੰਘ , ਸੁਖਜਿੰਦਰ ਸਿੰਘ, ਬਚਿੱਤਰ ਸਿੰਘ ਮੰਨਾ , ਸਰਤਾਜ ਸਿੰਘ ਚਿੱਟੀ, ਜਗੀਰ ਸਿੰਘ, ਸਰਪੰਚ ਚੰਦਰ ਸ਼ੇਖਰ, ਗੁਰਜੰਟ ਸਿੰਘ, ਰਣਜੀਤ ਸਿੰਘ ਰਾਣਾ , ਜਸਬੀਰ ਸਿੰਘ ਆਦਿ ਹਾਜਿਰ ਸਨ 

ਤਸਵੀਰ–ਲੋਕਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਸਮਸ਼ੇਰ ਸਿੰਘ, ਨਾਲ ਹਨ ਐਸਡੀਐਮ ਅਰਵਿੰਦ ਕੁਮਾਰ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ।

Leave a Reply

Your email address will not be published. Required fields are marked *