
ਦੀਨਾਨਗਰ 5 ਅਗਸਤ (DamanPreet singh)
ਸਰਕਾਰੀ ਕਾਲਜ ਸਿੱਧਪੁਰ ਵਿਖੇ ਸੈਸ਼ਨ 2023-24 ਦਾ ਸ਼ੁੱਭ ਆਰੰਭ ਕਾਲਜ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤਾ ਗਿਆ । ਜਿੱਥੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕਾਲਜ ਪ੍ਰਿੰਸੀਪਲ,ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਸ਼੍ਰੀ ਸ਼ਮਸ਼ੇਰ ਸਿੰਘ ਦਾ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਤੇ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕਰਵਾਉਣ ਅਤੇ ਦਿਹਾੜੀਦਾਰ ਕਰਮਚਾਰੀਆਂ ਲਈ ਸਰਕਾਰੀ ਖਜਾਨੇ ਵਿੱਚੋਂ ਵੇਤਨ ਦੇਣ ਲਈ ਮੰਗ ਕੀਤੀ ਗਈ
ਇਸ ਮੌਕੇ ਤੇ ਸੰਬੋਧਨ ਕਰਦਿਆਂ ਹਲਕਾ ਇੰਚਾਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਉਨ੍ਹਾਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ ਅਤੇ ਤੁਰੰਤ ਹੱਲ ਕਰਵਾਉਣ ਲਈ ਭਰੋਸਾ ਵੀ ਦਿੱਤਾ। ਇਸ ਮੌਕੇ ਤੇ ਰੰਜਨਾ ਗੁਪਤਾ, ਸ਼੍ਰੀ ਰਾਹੁਲ ਰਾਣਾ, ਸਮੂਹ ਸਟਾਫ, ਵਿਨੋਦ ਕੁਮਾਰ ਹੈਪੀ, ਬੀਬੀ ਮਮਤਾ ਰਾਣੀ ,ਪ੍ਰਧਾਨ ਮਹਾਤਮਾ ਜੋਤੀ ਰਾਓ ਫੂਲੇ ਸੇਵਾ ਸੋਸਾਇਟੀ ਪਠਾਨਕੋਟ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।