ਚੇਅਰਮੈਨ ਜਗਰੂਪ ਸੇਖਵਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ

ਗੁਰਦਾਸਪੁਰ ਪੰਜਾਬ ਮਾਝਾ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਚੇਅਰਮੈਨ ਸੇਖਵਾਂ

ਗੁਰਦਾਸਪੁਰ, 11 ਅਗਸਤ (DamanPreet singh) – ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਤਾਰੀਆਂ ਦੇ ਸਿਹਤ ਬੀਮਾਂ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ, ਤੁਗਲਵਾਲ ਅਤੇ ਘੋੜੇਵਾਹ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਸਤਾ ਅਨਾਜ ਕਾਰਡ ਧਾਰਕ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨ ਪਰਿਵਾਰਾਂ, ਛੋਟੇ ਵਪਾਰੀਆਂ, ਰਜਿਸਟਰਡ ਉਸਾਰੀ ਮਜ਼ਦੂਰਾਂ ਅਤੇ ਐਕਰੀਡੇਟਿਡ/ਯੈਲੋ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਬਹੁਤ ਵਧੀਆ ਹੈ ਅਤੇ ਲੋੜ ਪੈਣ ’ਤੇ ਕਾਰਡ ਧਾਰਕ ਪਰਿਵਾਰ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਾਈਵੇਟ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ-ਪਿੰਡ ਜਾ ਕੇ ਯੋਗ ਲਾਭਪਤਾਰੀਆਂ ਦੇ ਕਾਰਡ ਬਣਾਏ ਜਾ ਰਹੇ ਹਨ। ਉਨਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ।

Leave a Reply

Your email address will not be published. Required fields are marked *