ਪੰਜਾਬ ਅੰਦਰ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਕੱਲ੍ਹ ਤੋਂ ਨਹੀਂ ਚੱਲੇਗੀ ਪੰਜਾਬ ਰੋਡਵੇਜ਼

ਪੰਜਾਬ
punjab roadways will not run from tomorrow

ਮੋਗਾ (ਵਿਪਨ) :  ਬੀਤੇ ਦਿਨੀਂ ਪੰਜਾਬ ਰੋਡਵੇਜ਼ ਦੇ ਬਟਾਲਾ ਡਿਪੂ ਦੇ ਕੰਡਕਟਰ ਨੂੰ ਬਿਨਾਂ ਕਸੂਰੋਂ ਨੌਕਰੀ ਤੋਂ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋ ਦਿਨ ਤਕ ਬਟਾਲਾ ਡਿਪੂ ਬੰਦ ਕਰ ਦਿੱਤਾ ਗਿਆ ਸੀ ਪਰ ਸਰਕਾਰ ਨੇ ਇਸ ਦੇ ਬਾਵਜੂਦ ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਨੂੰ ਬਹਾਲ ਨਹੀਂ ਕੀਤਾ। ਇਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿਚ 18 ਡਿਪੂ ਬੰਦ ਕਰ ਦਿੱਤੇ ਗਏ ਹਨ। ਡਰਾਇਵਰਾਂ ਅਤੇ ਕੰਡਕਟਰਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਜਦੋਂ ਤਕ ਉਨ੍ਹਾਂ ਦੇ ਸਾਥੀ ਨੂੰ ਜੋ ਕਿ ਬਿਨਾਂ ਕਸੂਰ ਤੋਂ ਨੌਕਰੀ ਤੋਂ ਕੱਢਿਆ ਗਿਆ ਹੈ, ਨੂੰ ਮੁੜ ਨੌਕਰੀ ’ਤੇ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਜਾਬ ਰੋਡਵੇਜ਼ ਦੇ 18 ਡਿਪੂ ਬੰਦ ਹੀ ਰਹਿਣਗੇ। 

ਦੂਜੇ ਪਾਸੇ ਮੋਗਾ ਡਿਪੂ ਵਿਚ ਵੀ ਅੱਜ 12 ਵਜੇ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਅਤੇ ਜਿਹੜੀਆਂ ਬੱਸਾਂ ਸਵੇਰੇ ਰੂਟ ’ਤੇ ਗਈਆਂ ਸਨ, ਉਨ੍ਹਾਂ ਨੂੰ ਵੀ ਵਾਪਸ ਬੁਲਾ ਲਿਆ ਗਿਆ ਹੈ ਅਤੇ ਕੱਲ ਤੋਂ ਮੁਕੰਮਲ ਤੌਰ ’ਤੇ ਕੋਈ ਵੀ ਪੰਜਾਬ ਰੋਡਵੇਜ਼ ਦੀ ਬਸ ਨਹੀਂ ਚੱਲੇਗੀ। ਪੰਜਾਬ ਰੋਡਵੇਜ਼ ਦੇ ਡਰਾਇਵਰਾਂ ਅਤੇ ਕੰਡਕਟਰਾਂ ਨੇ ਸਰਕਾਰ ਤੋ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਦੇ ਸਾਥੀ ਮੁਲਾਜ਼ਮ ਨੂੰ ਨੌਕਰੀ ’ਤੇ ਬਹਾਲ ਕੀਤਾ ਜਾਵੇ।

Leave a Reply

Your email address will not be published. Required fields are marked *