ਦੀਨਾਨਗਰ 18 ਅਗਸਤ (DamanPreet singh) ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਬਿਆਸ ਦਰਿਆ ਨਾਲ ਲੱਗਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਹਲਕਾ ਇੰਚਾਰਜ ਸ਼ਮਸੇਰ ਸਿੰਘ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਕਰਕੇ ਉਹ ਹਲਕੇ ਦੇ ਹੜ੍ਹ ਪੀੜਤਾਂ ਦੇ ਦਿਲ ਵੀ ਜਿੱਤ ਰਹੇ ਹਨ।
ਦੱਸਣਯੋਗ ਹੈ ਕਿ ਹਲਕਾ ਇੰਚਾਰਜ ਸ਼ਮਸੇਰ ਸਿੰਘ ਵਲੋਂ ਰਾਹਤ ਕਾਰਜਾਂ ਦੌਰਾਨ ਹੜ੍ਹ ਪ੍ਰਭਾਵਤ ਖੇਤਰ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਤੱਕ ਰਾਹਤ ਸਮੱਗਰੀ ਵੀ ਪਹੁੰਚਾਈ ਜਾ ਰਹੀ ਹੈ। ਸ਼ੈਲਟਰ ਹੋਮ ਵਿੱਚ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਨੂੰ ਕੱਪੜੇ ਵੀ ਵੰਡੇ ਗਏ। ਜਿਸ ਲਈ ਲੋਕਾਂ ਵੱਲੋਂ ਸ਼ਮਸ਼ੇਰ ਸਿੰਘ ਦਾ ਧੰਨਵਾਦ ਕੀਤਾ ਗਿਆ। ਪੱਤਰਕਾਰਾਂ ਗੱਲਬਾਤ ਦੌਰਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਹ ਇੱਕ ਕੁਦਰਤੀ ਆਫਤ ਹੈ ਜਿਸ ਨਾਲ ਨਿਜਿਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਇਸ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਭਲਕੇ ਸ਼ਾਮ ਤੱਕ ਇਸ ਮੋਰਚੇ ਨੂੰ ਫ਼ਤਹਿ ਕਰ ਲਿਆ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸੁਖਦੇਵ ਰਾਜ ਨਿਸ਼ਾਨ ਸਿੰਘ ਗੂੰਜਿਆ, ਗੋਰਾ ਕਤੋਵਾਲ, ਬਚਿੱਤਰ ਸਿੰਘ ਮੰਨਾ , ਗੁਰਨਾਮ ਸਿੰਘ ਸ਼ਾਲਾ ਮਸਤਾਨ ਸਿੰਘ ਆਦਿ ਹਾਜਿਰ ਸਨ
