ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ ਹੜ੍ਹ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ – ਕਟਾਰੂਚੱਕ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 18 ਅਗਸਤ (DamanPreet singh) – ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਅੱਜ ਦੂਸਰੇ ਦਿਨ ਵੀ ਪੁਰਾਣਾ ਸ਼ਾਲਾ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਮੋਹਤਬਰ ਤੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਵੱਲੋਂ ਅੱਜ ਪਿੰਡ ਭੈਣੀ ਪਸਵਾਲ, ਰੰਧਾਵਾ ਕਲੋਨੀ ਤੇ ਨਾਲ ਲੱਗਦੇ ਹੋਰ ਹੜ੍ਹ ਪ੍ਰਭਾਵਤ ਖੇਤਰ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜਾ ਲਿਆ। ਉਨਾਂ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਨਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *