ਸ਼ਮਸ਼ੇਰ ਸਿੰਘ ਗੁਰਦਾਸਪੁਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਬਣੇ ਜਿਲ੍ਹਾ ਪ੍ਰਧਾਨ ਬਨਣ ਨਾਲ ਸ਼ਮਸ਼ੇਰ ਸਿੰਘ ਦਾ ਰਾਜਨੀਤਕ ਕੱਦ ਵਧਿਆ

ਗੁਰਦਾਸਪੁਰ ਪੰਜਾਬ ਮਾਝਾ

ਦੀਨਾਨਗਰ 31 ਅਗਸਤ ਰਵੀ ਰਾਊਵਾਲ

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਮਿਹਨਤੀ ਆਗੂ ਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਗੁਰਦਾਸਪੁਰ ਜਿਲ੍ਹੇ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ਮਸ਼ੇਰ ਸਿੰਘ ਦੀ ਇਸ ਨਿਯੁਕਤੀ ਨਾਲ ਉਹਨਾਂ ਦੇ ਰਾਜਨੀਤਕ ਕੱਦ ਵਿੱਚ ਵੱਡਾ ਇਜਾਫਾ ਹੋਇਆ ਹੈ।

ਦੱਸਣਯੋਗ ਹੈ ਕਿ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਜੋਂ ਕੰਮ ਕਰ ਰਹੇ ਹਨ। ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦੇ ਨਾਲ ਹੀ ਉਹਨਾਂ ਵੱਲੋਂ ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਦਿਨ ਰਾਤ ਸਖਤ ਮਿਹਨਤ ਕੀਤੀ ਜਾ ਰਹੀ ਹੈ, ਜਿੱਥੇ ਉਹ ਅਪਣੇ ਦਫਤਰ ਵਿਖੇ ਰੋਜਾਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਨੂੰ ਸੁਲਝਾਉਣ ਦੇ ਨਾਲ ਨਾਲ ਪਿੰਡਾਂ ਅੰਦਰ ਵੀ ਮੀਟਿੰਗਾਂ ਕਰਕੇ ਲੋਕਾਂ ਦੀਆਂ ਦੁਖ ਤਕਲੀਫਾਂ ਜਾਣ ਕੇ ਉਹਨਾਂ ਦੇ ਹੱਲ ਕਰਵਾ ਰਹੇ ਹਨ

ਵਿਰੋਧੀਆਂ ਲਈ ਸਖਤ ਚੁਣੌਤੀ ਬਣੇ ਸ਼ਮਸ਼ੇਰ ਸਿੰਘ ਦੀ ਸਖਤ ਮਿਹਨਤ ਦਾ ਹੀ ਨਤੀਜਾ ਹੈ ਕਿ ਵਿਰੋਧੀ ਪਾਰਟੀਆਂ ਦੇ ਜੋ ਲੋਕ ਪਹਿਲਾਂ ਅਪਣੇ ਏਸੀ ਦਫਤਰਾਂ ਚੋਂ ਬਾਹਰ ਤੱਕ ਨਹੀਂ ਸਨ ਨਿਕਲਦੇ ਹੁਣ ਪਿੰਡ ਪਿੰਡ ਦੀ ਧੂੜ ਫੱਕਣ ਲਈ ਮਜਬੂਰ ਹੋਏ ਫਿਰਦੇ ਹਨ। ਸ਼ਮਸ਼ੇਰ ਸਿੰਘ ਦੀ ਇਸੇ ਮਿਹਨਤ ਨੂੰ ਵੇਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਉਹਨਾਂ ਨੂੰ ਜਿਲ੍ਹੇ ਦੀ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।

ਸ਼ਮਸ਼ੇਰ ਸਿੰਘ ਦੇ ਜਿਲ੍ਹਾ ਪ੍ਰਧਾਨ ਬਨਣ ਨਾਲ ਜਿੱਥੇ ਹਲਕਾ ਦੀਨਾਨਗਰ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਚ ਖੁਸ਼ੀ ਦੀ ਵੱਡੀ ਲਹਿਰ ਹੈ ਉੱਥੇ ਹੀ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਸਮਸ਼ੇਰ ਸਿੰਘ ਨੇ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਦੀਪ ਪਾਠਕ, ਰਾਘਵ ਚੱਢਾ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਉਹ ਜਿਲ੍ਹੇ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਯੋਗਦਾਨ ਦੇਣਗੇ।

Leave a Reply

Your email address will not be published. Required fields are marked *