ਜੇਕਰ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਆਮ ਲੋਕਾਂ ਨੂੰ ਘਰ ਬੈਠਿਆਂ ਵੀ ਮਿਲਦੀਆਂ ਹਨ ਸਹੂਲਤਾਂ — ਸਮਸ਼ੇਰ ਸਿੰਘ

ਗੁਰਦਾਸਪੁਰ ਪੰਜਾਬ ਮਾਝਾ

ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਪਿੰਡ ਚੱਕ ਰਾਜਾ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ।

ਦੀਨਾਨਗਰ 3 ਸਤੰਬਰ (DamanPreet singh)
ਜੇਕਰ ਸਰਕਾਰਾਂ ਦੀ ਨੀਅਤ ਸਾਫ ਹੋਵੇ ਤਾਂ ਆਮ ਲੋਕਾਂ ਨੂੰ ਘਰ ਬੈਠਿਆਂ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਗੁਰਦਾਸਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਪਿੰਡ ਵਾਸੀਆਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਚੱਕਰਾਜਾ ਚ ਰੱਖੀ ਮੀਟਿੰਗ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਵੀ ਕਈ ਵਾਰ ਪੰਜਾਬ ਤੇ ਕੁਦਰਤੀ ਆਫਤਾਂ ਆਈਆਂ ਹਨ ਪਰ ਇਸ ਤਰ੍ਹਾਂ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਵੱਲੋਂ ਜਿੱਥੇ ਹੜ ਪੀੜਤ ਲੋਕਾਂ ਨੂੰ ਮਹਿਜ 15 ਦਿਨਾਂ ਦੇ ਅੰਦਰ- ਢੁਕਵੇਂ ਮੁਆਵਜ਼ੇ ਮੁਹੱਈਆ ਕਰਵਾਏ ਹਨ ਉੱਥੇ ਹੀ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਸਮੇਤ ਆਪ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਚਾਰ ਚਾਰ ਫੁੱਟ ਪਾਣੀ ਚ ਜਾਕੇ ਹੜ੍ਹ ਪੀੜਤ ਲੋਕਾਂ ਦੀ ਸਾਰ ਲੈ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਜਿਲ੍ਹਾ ਪ੍ਰਸਾਸ਼ਨ ਵੀ ਪੂਰੀ ਤਰ੍ਹਾਂ ਚੁਸਤ ਅਤੇ ਦਰੁਸਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਲੀਡਰਸ਼ਿਪ ਸੁੱਕ ਮਸੁੱਕੇ ਵੀ ਲੋਕਾਂ ਦੀ ਸਾਰ ਨਹੀਂ ਲੈਂਦੀ ਰਹੀ ਪਰ ਸਾਡੀ ਸਰਕਾਰ ਹੜ੍ਹ ਦੇ ਵਹਿੰਦੇ ਪਾਣੀ ਵਿੱਚ ਵੀ ਲੋੜਵੰਦਾਂ ਦੀ ਬਾਂਹ ਫੜਨ ਲਈ ਅੱਗੇ ਆਈ ਹੈ। ਪਹਿਲੀ ਕਾਂਗਰਸ ਸਰਕਾਰ ਤੇ ਤੰਜ ਕਸਦਿਆਂ ਓਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀ ਏਨੇ ਭ੍ਰਿਸ਼ਟ ਸਨ ਕਿ ਉਹ ਸਕੂਲੀ ਬੱਚਿਆਂ ਦੇ ਵਜ਼ੀਫ਼ੇ ਤੱਕ ਵੀ ਖਾ ਗਏ । ਪਰ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ । ਓਨਾਂ ਇਹ ਵੀ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ਼ ਕਰਾਉਣ ਲਈ ਲੋਕਾਂ ਨੂੰ ਸਰਕਾਰੇ ਦਰਬਾਰੇ ਖੱਜਲ ਨਹੀਂ ਹੋਣਾ ਪਿਆ ਸਗੋਂ ਮਾਨ ਸਰਕਾਰ ਨੇ ਲੋਕਾਂ ਦੇ ਘਰ ਬੈਠਿਆਂ ਹੀ ਬਿਜਲੀ ਦੇ ਬਿੱਲ ਮੁਆਫ਼ ਕਰ ਦਿੱਤੇ ਹਨ । ਜਦੋਂ ਕਿ ਵਿਰੋਧੀਆਂ ਦਲਾਂ ਵੱਲੋਂ ਇਹ ਪ੍ਰਚਾਰਿਆ ਜਾਂਦਾ ਰਿਹਾ ਕਿ ਆਪ ਸਰਕਾਰ ਬਿੱਜਲੀ ਦੇ ਬਿੱਲ ਮੁਆਫ ਨਹੀਂ ਕਰ ਸਕਦੀ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਮੰਡੀਕਰਨ ਦੌਰਾਨ ਵੀ ਕਿਸਾਨਾਂ ਨੂੰ ਖੱਜਲ ਖੁਆਰ ਨਹੀਂ ਹੋਣਾ ਪਿਆ ਸਗੋਂ 24 ਘੰਟਿਆਂ ਦੇ ਅੰਦਰ ਫ਼ਸਲਾਂ ਦੀ ਅਦਾਇਗੀ ਕੀਤੀ ਗਈ ਹੈ । ਓਹ ਚਾਹੇ ਕਣਕ ਦੀ ਗਲ ਹੋਵੇ ਚਾਹੇ ਗੰਨੇ ਦੀ ਇਸ ਤੋਂ ਇਲਾਵਾ ਉਨ੍ਹਾਂ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਜਿਹੜੇ ਸਰਪੰਚ ਸਰਬ ਸੰਮਤੀ ਨਾਲ ਚੁਣੇ ਜਾਣਗੇ। ਉਨ੍ਹਾਂ ਪੰਚਾਇਤਾਂ ਨੂੰ ਉਹਨਾਂ ਦੀ ਸਰਕਾਰ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਿਆ ਮੌਕੇ ਤੇ ਮੁਹਈਆ ਕਰਵਾਏਗੀ। ਇਸ ਮੌਕੇ ਤੇ ਓਹਨਾ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਕਈਆਂ ਮੁਸ਼ਕਲਾਂ ਦਾ ਮੌਕੇ ਤੇ ਵੀ ਨਿਪਟਾਰਾ ਕੀਤਾ ‌। ਇਸ ਮੌਕੇ ਤੇ ਪ੍ਰਿੰਸੀਪਲ ਸੁਖਦੇਵ ਰਾਜ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ, ਜਸਬੀਰ ਸਿੰਘ ਕਠਿਆਲੀ, ਬਲਬੀਰ ਸਿੰਘ ਸੇਖਾ, ਦਵਿੰਦਰ ਸਿੰਘ ਚੱਕਰਾਜਾ, ਨਰਿੰਦਰ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ , ਅੰਗਰੇਜ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *