ਫਗਵਾੜਾ (ਜਲੋਟਾ)– ਪਿੰਡ ਢੱਕ ਪੰਡੋਰੀ ਦੇ ਨਜ਼ਦੀਕ ਅਣਪਛਾਤੇ ਵਾਹਨ ਨਾਲ ਵਾਪਰੇ ਇਕ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਕੇਸ਼ ਕਟਾਰੀਆ ਉਰਫ਼ ਹੈੱਪੀ ਪੁੱਤਰ ਮੱਖਣ ਲਾਲ ਵਾਸੀ ਬਲਾਲੋਂ ਵਜੋਂ ਹੋਈ ਹੈ, ਜੋਕਿ ਪਿੰਡ ਢੱਕ ਪੰਡੋਰੀ ਵਿਖੇ ਬਿਜਲੀ ਦੀ ਦੁਕਾਨ ਕਰਦਾ ਸੀ ਅਤੇ ਬੁੱਧਵਾਰ ਸ਼ਾਮ ਕਰੀਬ 6.30 ਵਜੇਂ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਢੱਕ ਪੰਡੋਰੀ ਦੇ ਬਾਹਰਲੇ ਪਾਸੇ ਸ਼ਮਸ਼ਾਨਘਾਟ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਦੇ ਨਾਲ ਟਕਰਾਉਣ ਕਰਕੇ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਦਾ ਮੋਟਰਸਾਇਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
