SGPC ਚੋਣ ਜਿੱਤਣ ਤੋਂ ਬਾਅਦ ਮਜੀਠੀਆ ਦਾ ਬਿਆਨ- ‘ਸ਼੍ਰੋਮਣੀ ਕਮੇਟੀ ਨੂੰ ਤੋੜਨ ’ਚ ਵਿਰੋਧੀ ਕਦੇ ਨਹੀਂ ਹੋਣਗੇ ਕਾਮਯਾਬ’

Uncategorized ਮਾਝਾ

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਅੰਤ੍ਰਿੰਗ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨੂੰ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਖਾਸ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਰੋਧੀਆਂ ਨੇ ਤੋੜਨ ਲਈ ਜ਼ੋਰ ਤਾਂ ਬਥੇਰਾ ਲਗਾਇਆ ਪਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸੇ ਵੀ ਲਾਲਚ ਜਾਂ ਡਰ ਦੀ ਪ੍ਰਵਾਹ ਕੀਤੇ ਬਿਨਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣ ਕੇ ਵਿਰੋਧੀਆਂ ਦੀਆਂ ਸਭ ਸਾਜ਼ਿਸ਼ਾਂ ਫੇਲ੍ਹ ਕਰਕੇ ਰੱਖ ਦਿੱਤੀਆਂ ਹਨ। ਮਜੀਠੀਆ ਨੇ ਕਿਹਾ ਕਿ ਸਿੱਖ ਸੰਸਥਾ ਨੂੰ ਤੋੜਨ ’ਚ ਵਿਰੋਧੀ ਕਦੇ ਵੀ ਕਾਮਯਾਬ ਨਹੀਂ ਹੋ ਸਕਣਗੇ ਕਿਉਂਕਿ ਸਮੁੱਚਾ ਸਿੱਖ ਪੰਥ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਜਥੇ. ਗੁਮਾਨਪੁਰਾ ਗੁਰੂ ਘਰ ਦੇ ਸੇਵਕ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਾ ਅੰਤ੍ਰਿੰਗ ਮੈਂਬਰ ਬਣਨ ਨਾਲ ਅਹਿਮ ਜ਼ਿੰਮੇਵਾਰੀ ਮਿਲੀ ਹੈ। ਅਕਾਲ ਪੁਰਖ ਇਨ੍ਹਾਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖ ਕੇ ਇਹ ਜ਼ਿੰਮੇਵਾਰੀ ਦ੍ਰਿੜ੍ਹਤਾ ਨਾਲ ਨਿਭਾਉਣ ਦਾ ਬਲ ਬਖਸ਼ਣ। ਇਸ ਸਮੇਂ ਨਿਸ਼ਾਨ ਸਿੰਘ ਬੰਟੀ ਗੁਮਾਨਪੁਰਾ, ਸੁਖਦੀਪ ਸਿੰਘ ਆੜ੍ਹਤੀ, ਗੁਰਜੀਤ ਸਿੰਘ ਗੁਮਾਨਪੁਰਾ, ਮੋਹਨ ਸਿੰਘ ਸ਼ੈਲਾ ਵਾਲੀਆ, ਨਵਦੀਪ ਸਿੰਘ, ਸਤਨਾਮ ਸਿੰਘ ਸੱਤਾ, ਹਰਪ੍ਰੀਤ ਸਿੰਘ ਹੈਪੀ, ਸ਼ਮਸ਼ੇਰ ਸਿੰਘ, ਹਰਜਾਪ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *