ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ ਮੁਹਿੰਮ ਸ਼ੁਰੂ ਕੀਤੀ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 21 ਸਤੰਬਰ (DamanPreet singh) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਮਿਤੀ 20 ਸਤੰਬਰ 2023 ਤਂੋ ਮਿਤੀ 20 ਅਕਤੂਬਰ 2023 ਤੱਕ ਚਲਾਈ ਜਾਵੇਗੀ।

ਇਸ ਮੁਹਿਮ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਖ-ਵੱਖ ਕੋਰਸਾਂ ਜਿਵੇਂ ਕਿ ਉਸਾਰੀ ਦਾ ਕੰਮ, ਚਿਣਾਈ, ਇਲੈਕਟ੍ਰੀਕਲ ਫੀਟਿੰਗ, ਤਰਖਾਣ, ਚਮੜੇ ਦਾ ਕੰਮ, ਟੇਲਰਿੰਗ, ਕੱਪੜਿਆਂ ਦੀ ਸਿਲਾਈ, ਖੇਤੀਬਾੜੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਬੇਕਰੀ ਆਦਿ ਵੱਖ-ਵੱਖ ਕੋਰਸਾਂ ਸਬੰਧੀ ਜਾਗਰੁਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੁਆਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੁਨਰਮੰਦ ਬਣਾਉਣ ਲਈ ਡਿਊਟੀ ਲਗਾਈ ਗਈ ਹੈ।

ਇਸ ਮੁਹਿੰਮ ਦੇ ਸਬੰਧ ਵਿੱਚ ਅੱਜ ਸ੍ਰੀ ਸੁਮਿੱਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਮਹਿੰਮ ਦਾ ਜਾਇਜਾ ਲਿਆ ਗਿਆ।

Leave a Reply

Your email address will not be published. Required fields are marked *