ਗੁਰਦਾਸਪੁਰ, 21 ਸਤੰਬਰ (DamanPreet singh) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
