ਦੀਨਾਨਗਰ, (DamanPreet singh)- ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ, ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਗੁਰਦਾਸਪੁਰ ਦਿਹਾਤੀ ਦੇ ਪ੍ਰਧਾਨ ਬਲਬੀਰ ਸਿੰਘ ਪਨੂੰ, ਦਾ ਤਾਜਪੋਸ਼ੀ ਸਮਾਗਮ ਭਲਕੇ ਗੁਰਦਾਸਪੁਰ ਵਿਖੇ ਕੀਤਾ ਜਾ ਰਿਹਾ ਹੈ।
ਗੁਰਦਾਸਪੁਰ ਦੇ ਪੀਐਸ ਗਾਰਡਨ ਵਿਖੇ 23 ਸਤੰਬਰ ਸ਼ਨੀਵਾਰ ਨੂੰ ਸਵੇਰੇ 10 ਵਜੇ ਹੋਣ ਵਾਲੇ ਇਸ ਤਾਜਪੋਸ਼ੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸ਼ੇਖਵਾਂ ਉਚੇਚੇ ਤੌਰ ਤੇ ਸ਼ਾਮਲ ਹੋਣਗੇ।
ਤਸਵੀਰ–ਸ਼ਮਸ਼ੇਰ ਸਿੰਘ ਅਤੇ ਬਲਬੀਰ ਸਿੰਘ ਪੰਨੂ।