ਸ਼ਮਸ਼ੇਰ ਸਿੰਘ ਤੇ ਬਲਬੀਰ ਪੰਨੂ ਦਾ ਤਾਜਪੋਸ਼ੀ ਸਮਾਗਮ ਹੋਇਆ

ਗੁਰਦਾਸਪੁਰ ਪੰਜਾਬ ਮਾਝਾ

ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ-ਸ਼ਮਸ਼ੇਰ, ਪੰਨੂ

ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਸਰਕਾਰ ਮਿਲੀ- ਪ੍ਰਿੰਸੀਪਲ ਬੁੱਧ ਰਾਮ

ਦੀਨਾਨਗਰ- ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ, ਜਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਸਿੰਘ ਪੰਨੂ ਦਾ ਤਾਜਪੋਸ਼ੀ ਸਮਾਗਮ ਬਰਿਆਰ ਬਾਈਪਾਸ ਸਥਿਤ ਪੀਐਸ ਗਾਰਡਨ ਵਿਖੇ ਕਰਵਾਇਆ ਗਿਆ।

                  ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਕਵੋਕੇਟ ਜਗਰੂਪ ਸਿੰਘ ਸ਼ੇਖਵਾਂ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਅਤੇ ਚੇਅਰਮੈਨ ਨਰੇਸ਼ ਗੋਇਲ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।

          ਸਮਾਗਮ ਚ ਮੌਜੂਦ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅੱਜ ਲੋਕਾਂ ਦੇ ਇਕੱਠ ਨੂੰ ਵਖੇ ਕੇ ਇੰਝ ਲੱਗਦਾ ਹੈ ਜਿਵੇਂ ਮਾਝੇ ਅੰਦਰ ਵੀ ਆਪ ਦੀ ਕ੍ਰਾਂਤੀ ਆ ਗਈ ਹੋਵੇ ਅਤੇ ਇਹ ਕ੍ਰਾਂਤੀ 2024 ਦੀਆਂ ਆਮ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਦਾ ਬੋਰੀ ਬਿਸਤਰਾ ਗੋਲ ਕਰੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਸਰਕਾਰ ਮਿਲੀ ਹੈ, ਜੋ ਲਗਾਤਾਰ ਲੋਕ ਹਿੱਤ ਵਿੱਚ ਫੈਸਲੇ ਲੈ ਰਹੀ ਹੈ ਅਤੇ ਸਰਕਾਰ ਦੇ ਫੈਸਲਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਚੰਗੇ ਦਿਨ ਪਰਤਣ ਦੀ ਉਮੀਦ ਬੱਝੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਜਾਰੀ ਹਨ, ਇਹਨਾਂ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ 90 ਫੀਸਦੀ ਕਾਂਗਰਸੀ ਆਗੂ ਵਿਜੀਲੈਂਸ ਦੀ ਕਾਰਵਾਈ ਦੇ ਦਾਇਰੇ ਹੇਠ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਜਾਇਜ ਕੰਮਾਂ ਨੂੰ ਟਾਲ ਮਟੋਲ ਕਰਨ ਵਾਲੇ ਅਫਸਰਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟ ਸਿਸਟਮ ਨੂੰ ਤਿਆਗ ਕੇ ਇਮਾਨਦਾਰੀ ਨਾਲ ਕੰਮ ਕਰਨ। ਉਹਨਾਂ ਨੇ ਕੇਂਦਰ ਸਰਕਾਰ ਤੇ ਵੀ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕੋਲੋਂ ਵੀ ਆਮ ਆਦਮੀ ਪਾਰਟੀ ਦੀ ਇਮਾਨਦਾਰੀ ਬਰਦਾਸ਼ਤ ਨਹੀਂ ਹੋ ਰਹੀ ਅਤੇ ਇਸੇ ਕਾਰਨ ਹੀ ਦਿੱਲੀ ਸਰਕਾਰ ਵਿੱਚ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਇਮਾਨਦਾਰ ਨੇਤਾਵਾਂ ਉੱਤੇ ਝੂਠੇ ਕੇਸ ਪਾਏ ਗਏ ਹਨ। ਉਹਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਲੰਮਾਂ ਸਮਾਂ ਰਾਜ ਕਰੇਗੀ ਕਿਉਂਕਿ ਇਹ ਲੋਕਾਂ ਦੀ ਅਪਣੀ ਸਰਕਾਰ ਹੈ ਜੋ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੀ ਹੈ। ਅਕਾਲੀਆਂ ਅਤੇ ਕਾਂਗਰਸੀਆਂ ਦੀ ਦੇਣ ਗੈਂਗਸਟਰ ਅਤੇ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਜੋ ਵਾਅਦੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸ਼ੇਖਵਾਂ, ਐਡਵੋਕੇਟ ਅਮਰਪਾਲ ਸਿੰਘ, ਚੇਅਰਮੈਨ ਰਮਨ ਬਹਿਲ ਅਤੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਅਕਾਲੀ ਭਾਜਪਾ ਅਤੇ ਕਾਂਗਰਸ ਤੇ ਨਿਸ਼ਾਨੇ ਵਿੰਨੇ ਅਤੇ ਕਿਹਾ ਕਿ ਆਉਂਦੀਆਂ 2024 ਦੀਆਂ ਆਮ ਚੋਣਾਂ ਵਿੱਚ ਲੋਕ ਜਿਲ੍ਹੇ ਅੰਦਰ ਅਕਾਲੀ ਭਾਜਪਾ ਤੇ ਕਾਂਗਰਸ ਦਾ ਭੋਗ ਪਾ ਦੇਣਗੇ। ਅੰਤ ਵਿੱਚ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ, ਜਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਦਿਹਾਤੀ ਜਿਲ੍ਹਾ ਪ੍ਰਧਾਨ ਬਲਬੀਰ ਸਿੰਘ ਪੰਨੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਸਣੇ ਸਮਾਗਮ ਵਿੱਚ ਆਏ ਜਿਲ੍ਹੇ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਜਿਲ੍ਹੇ ਅੰਦਰ ਆਮ ਆਦਮੀ ਪਾਰਟੀ ਨੂੰ ਹੋਰ ਵੀ ਮਜਬੂਤ ਕਰਨਗੇ।

ਤਸਵੀਰ–ਤਾਜਪੋਸ਼ੀ ਸਮਾਗਮ ਦੌਰਾਨ ਮੰਚ ਤੇ ਬੈਠੇ ਹੋਏ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਨਵ ਨਿਯੁਕਤ ਪ੍ਰਧਾਨ ਸ਼ਮਸ਼ੇਰ ਸਿੰਘ ਤੇ ਬਲਬੀਰ ਸਿੰਘ ਪੰਨੂ, ਐਡਵੋਕੇਟ ਜਗਰੂਪ ਸਿੰਘ ਸ਼ੇਖਵਾਂ ਤੇ ਹੋਰ।

Leave a Reply

Your email address will not be published. Required fields are marked *