ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋਣ ਨਾਲ ਕਿਸਾਨਾਂ ਨੂੰ ਪੈਂਦਾ ਹੈ ਆਰਥਿਕ ਘਾਟਾ – ਖੇਤੀਬਾੜੀ ਵਿਭਾਗ

ਗੁਰਦਾਸਪੁਰ ਪੰਜਾਬ ਮਾਝਾ

ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕੀਤੀ ਜਾਵੇ

ਗੁਰਦਾਸਪੁਰ, 29 ਸਤੰਬਰ (DamanPreet Singh ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ, ਜਿਸ ਕਾਰਨ ਫ਼ਸਲਾਂ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈਂਦਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਰਬੀ ਤੇ ਖਰੀਫ ਦੀ ਫਸਲਾਂ ਪ੍ਰਤੀ ਏਕੜ ਵੱਧ ਝਾੜ ਲੈਣ ਦੇ ਚਲਦਿਆਂ ਧਰਤੀ ਦੀ ਉਪਜਾਊ ਸ਼ਕਤੀ ਪ੍ਰਤੀ ਦਿਨ ਘੱਟ ਹੰੁਦੀ ਜਾ ਰਹੀ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੰੁਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ਤੱਕ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਹਰ ਖੇਤ ਤੱਕ ਨਜ਼ਰ ਰੱਖਣਗੀਆਂ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ `ਤੇ ਲਗਾਈ ਪਾਬੰਦੀ ਦੀ ਜੋ ਵੀ ਉਲੰਘਣਾਂ ਕਰੇਗਾ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *