ਬਟਾਲਾ ਦੀ ਗਊਸ਼ਾਲਾ ਵਿੱਚ ਗਊਧਨ ਦੀ ਦੁਖਦ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਗੁਰਦਾਸਪੁਰ ਪੰਜਾਬ ਮਾਝਾ

ਘਟਨਾਂ ਦੇ ਕਾਰਨਾਂ ਦਾ ਪਤਾ ਲਗਾ ਕੇ 15 ਦਿਨਾਂ ਦੇ ਅੰਦਰ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਜਾਵੇਗੀ

ਬਟਾਲਾ/ਗੁਰਦਾਸਪੁਰ, 1 ਅਕਤੂਬਰ (DamanPreet Singh) ਬੀਤੀ 27 ਸਤੰਬਰ ਦੀ ਰਾਤ ਨੂੰ ਬਟਾਲਾ ਦੀ ਸਤੀ ਲਕਸ਼ਮੀ ਗਊਸ਼ਾਲਾ ਵਿਖੇ 19 ਗਊਆਂ ਦੀ ਦੁਖਦ ਮੌਤ ਹੋ ਗਈ ਸੀ ਅਤੇ ਇਸ ਦੁਖਦਾਈ ਘਟਨਾ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਸ ਜਾਂਚ ਕਮੇਟੀ ਦੇ ਚੇਅਰਮੈਨ ਤਹਿਸੀਲਦਾਰ ਬਟਾਲਾ ਜਦਕਿ ਸਕੱਤਰ ਨਗਰ ਨਿਗਮ ਬਟਾਲਾ ਅਤੇ ਸੀਨੀਅਰ ਵੈਟਨਰੀ ਅਫ਼ਸਰ ਬਟਾਲਾ ਇਸ ਜਾਂਚ ਕਮੇਟੀ ਦੇ ਮੈਂਬਰ ਹੋਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਜਾਂਚ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਆਪਣੀ ਸਵੈ-ਸਪੱਸ਼ਟ ਰਿਪੋਰਟ ਜਿਸ ਵਿੱਚ ਘਟਨਾਂ ਦੇ ਕਾਰਨਾਂ ਬਾਰੇ ਸਪੱਸ਼ਟ ਰਿਪੋਰਟ, ਸਬੰਧਤ ਵਿਅਕਤੀਆਂ ਦੀ ਜਿੰਮੇਵਾਰੀ ਫਿਕਸ ਕੀਤੀ ਜਾਵੇ ਅਤੇ ਭਵਿੱਖ ਵਿੱਚ ਇਸ ਤਰਾਂ ਦੀ ਘਟਨਾ ਨਾ ਹੋਵੇ ਇਸ ਬਾਰੇ ਆਪਣੇ ਸੁਝਾਅ ਦਿੰਦਿਆਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ. ਬਟਾਲਾ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਗਠਿਤ ਕਮੇਟੀ ਨੂੰ ਸਵੈ-ਸਪੱਸ਼ਟ ਰਿਪੋਰਟ ਪੇਸ਼ ਕਰਨ ਲਈ ਆਪਣੇ ਪੱਧਰ ’ਤੇ ਵੀ ਹਦਾਇਤ ਕਰਨਾ ਯਕੀਨੀ ਬਣਾਉਣ ਤਾਂ ਜੋ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾ ਸਕੇ।

ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ. ਬਟਾਲਾ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਮ੍ਰਿਤਕ ਗਊਧਨ ਦੀਆਂ ਆਦਰ-ਸਨਮਾਨ ਨਾਲ ਅੰਤਿਮ ਰਸਮਾ ਕੀਤੀਆਂ ਜਾਣ।

Leave a Reply

Your email address will not be published. Required fields are marked *