ਦੀਨਾਨਗਰ, (Damanpreet singh)-
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਅੰਦਰ ਸਿਹਤ ਕ੍ਰਾਂਤੀ ਦੀ ਦਿਸ਼ਾ ਵਿੱਚ ਇਕ ਕਦਮ ਹੋਰ ਅੱਗੇ ਵਧਾਉਣ ਜਾ ਰਹੀ ਹੈ ਅਤੇ ਇਹ ਸਿਹਤ ਸਹੂਲਤਾਂ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਨੇ ਵੱਡੇ ਕਾਫਲੇ ਨਾਲ ਪਟਿਆਲਾ ਵਿਖੇ ਹੋਣ ਵਾਲੀ ਸਿਹਤ ਕ੍ਰਾਂਤੀ ਰੈਲੀ ਲਈ ਰਵਾਨਾ ਹੋਣ ਸਮੇਂ ਕਹੀਆਂ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਬਾਅਦ ਹੁਣ ਸੈਕੰਡਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਅੱਗੇ ਵਧ ਰਹੀ ਹੈ। ਜਿਸ ਲਈ 550 ਕਰੋੜ ਖ਼ਰਚ ਕੇ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਐਮਰਜੈਂਸੀ ਬਲਾਕ, ਸੀਟੀ ਸਕੈਨ, ਐੱਮਆਰਆਈ, ਵੈਂਟੀਲੇਟਰ ਅਤੇ ਕਾਰਡੀਅਕ ਮਾਨੀਟਰ ਬੈੱਡ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ ਡਵੀਜ਼ਨ ਹਸਪਤਾਲਾਂ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਇਸ ਦਿਸ਼ਾ ਵਿੱਚ ਦੇਸ਼ ਦਾ ਪਹਿਲਾ ਸ਼ਾਨਦਾਰ ਸਿਹਤ ਸਹੂਲਤਾਂ ਵਾਲਾ ਸੂਬਾ ਬਣਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹੁਣ ਤੱਕ 58 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰਿਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਤੇ ਜਸਬੀਰ ਸਿੰਘ ਕਠਿਆਲੀ, ਗੋਲਡੀ ਧਕਾਲਾ, ਗੋਰਾ ਕੱਤੋਵਾਲ, ਗੁਰਨਾਮ ਸਿੰਘ ਪੁਰਾਣਾ ਸ਼ਾਹਲਾ, ਬਲਜੀਤ ਸਿੰਘ ਪੁਰਾਣਾ ਸ਼ਾਹਲਾ, ਬਲਬੀਰ ਸਿੰਘ ਗੂੰਝੀਆਂ, ਦੀਪਕ ਚੇਚੀਆਂ ਅਤੇ ਮੰਨਾ ਸੰਧੂ ਵੀ ਹਾਜਰ ਸਨ।ਤਸਵੀਰ– ਪਟਿਆਲਾ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਦੌਰਾਨ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਤੇ ਹੋਰ।