ਦੀਨਾਨਗਰ (DamanPreet Singh) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਨਾਨਗਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਵਿਧਾਨਸਭਾ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਸ਼ਬਦਾਂ ਦ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਹਲਕੇ ਦੇ ਸਰਕਾਰੀ ਸਕੂਲਾਂ ਲਈ ਪੰਜ ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਮਗਰੋਂ ਹੁਣ ਖੇਤਰ ਦੀਆਂ ਦੋ ਮੁੱਖ ਸੜਕਾਂ ਦੇ ਨਵੀਨੀਕਰਨ ਲਈ ਵੀ 10 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹਨਾਂ ਵਿੱਚ ਦੀਨਾਨਗਰ ਸ਼ਹਿਰ ਵਿੱਚੋਂ ਲੰਘਦੇ 6.65 ਕਿਲੋਮੀਟਰ ਲੰਮੇ ਜੀਟੀ ਰੋਡ ਦੇ ਨਵੀਨੀਕਰਨ ਲਈ ਕਰੀਬ 6.97 ਕਰੋੜ ਰੁਪਏ ਅਤੇ ਬਹਿਰਾਮਪੁਰ ਤੋਂ ਟਾਂਡਾ ਵਾਇਆ ਬਾਹਮਣੀ ਝਬਕਰਾ 5.40 ਕਿਲੋਮੀਟਰ ਸੜਕ ਜੇ ਨਵੀਨੀਕਰਨ ਲਈ ਕਰੀਬ 3.18 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਬਹਿਰਾਮਪੁਰ ਤੋਂ ਟਾਂਡਾ ਤੱਕ ਬਨਣ ਵਾਲੀ 5.40 ਕਿਲੋਮੀਟਰ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਦੋਂਕਿ ਦੀਨਾਨਗਰ ਸ਼ਹਿਰ ਚੋਂ ਲੰਘਦੇ ਜੀਟੀ ਰੋਡ ਨੂੰ ਨਵਿਆਉਣ ਦਾ ਕੰਮ ਵੀ ਆਉਂਦੇ ਕੁਝ ਦਿਨਾਂ ਦੇ ਅੰਦਰ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ।ਤਸਵੀਰ–ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ।
